09
Mar
ਜਲੰਧਰ : ਅਮਰੀਕਾ ’ਚ ਗ੍ਰੀਨ ਕਾਰਡ ਲਈ ਅਰਜ਼ੀ ਦੇਣ ਵਾਲੇ ਭਾਰਤੀਆਂ ਨੂੰ ਹੁਣ ਆਪਣੇ ਸੋਸ਼ਲ ਮੀਡੀਆ ਹੈਂਡਲਾਂ ਦੇ ਵੇਰਵੇ ਦੇਣੇ ਪੈ ਸਕਦੇ ਹਨ। ਇਕ ਰਿਪੋਰਟ ਅਨੁਸਾਰ ਅਮਰੀਕਾ ਵੱਲੋਂ ਜਾਰੀ ਇਕ ਤਾਜ਼ਾ ਨੋਟੀਫਿਕੇਸ਼ਨ ’ਚ ਯੂ. ਐੱਸ. ਡਿਪਾਰਟਮੈਂਟ ਆਫ਼ ਹੋਮਲੈਂਡ ਸਿਕਿਓਰਿਟੀ (ਡੀ. ਐੱਚ. ਐੱਸ.) ਦਾ ਕਹਿਣਾ ਹੈ ਕਿ ਇਹ ਵੇਰਵੇ ਹਰ ਸਾਲ 35 ਲੱਖ ਤੋਂ ਵੱਧ ਪ੍ਰਵਾਸੀਆਂ ਤੋਂ ਮੰਗੇ ਜਾ ਸਕਦੇ ਹਨ। ਇਨ੍ਹਾਂ ’ਚ ਉਹ ਭਾਰਤੀ ਨਾਗਰਿਕ ਵੀ ਸ਼ਾਮਲ ਹੋਣਗੇ, ਜੋ ਗ੍ਰੀਨ ਕਾਰਡ, ਸਿਟੀਜ਼ਨਸ਼ਿਪ ਅਤੇ ਹੋਰ ਇਮੀਗ੍ਰੇਸ਼ਨ ਲਾਭਾਂ ਲਈ ਅਰਜ਼ੀ ਦਿੰਦੇ ਹਨ। ਸੁਰੱਖਿਆ ਦੇ ਮੱਦੇਨਜ਼ਰ ਚੁੱਕਿਆ ਕਦਮ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਨਵਰੀ ’ਚ ਅਮਰੀਕਾ ’ਚ ਇਮੀਗ੍ਰੇਸ਼ਨ ਨਾਲ ਸਬੰਧਤ ਨਿਯਮਾਂ ਸੰਬੰਧੀ ਇਕ ਹੁਕਮ ’ਤੇ…
