10
Dec
ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਹਲਕਾ ਇੰਚਾਰਜ ਰਾਜਾਸਾਂਸੀ ਮੈਡਮ ਸੋਨੀਆ ਮਾਨ ਨੂੰ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਆਰੋਪੀ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀ.ਐਸ.ਪੀ. ਰਾਜਾਸਾਂਸੀ ਨੀਰਜ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸੋਨੀਆ ਮਾਨ ਦੇ ਸੋਸ਼ਲ ਮੀਡੀਆ ਹੈਂਡਲਰ ਵੱਲੋਂ ਇੱਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਿਸ ਵਿੱਚ ਦੱਸਿਆ ਗਿਆ ਕਿ ਮਿਤੀ 08-12-2025 ਨੂੰ ਸੋਸ਼ਲ ਮੀਡੀਆ ਆਈ.ਡੀ. @preet_jatit581 ਰਾਹੀਂ ਗੋਲੀਆਂ ਮਾਰ ਕੇ ਜਾਨੋਂ ਮਾਰਨ ਦੀਆਂ ਧਮਕੀ ਭਰੀਆਂ ਪੋਸਟਾਂ ਅਪਲੋਡ ਕੀਤੀਆਂ ਗਈਆਂ। ਇਸ ਮਾਮਲੇ…
