03
May
ਨੈਸ਼ਨਲ ਟਾਈਮਜ਼ ਬਿਊਰੋ :- ਰੇਟਿੰਗ ਏਜੰਸੀ ਐੱਸ. ਐਂਡ ਪੀ. ਨੇ ਚਾਲੂ ਮਾਲੀ ਸਾਲ ਲਈ ਭਾਰਤ ਦੀ ਵਾਧਾ ਦਰ ਦਾ ਅੰਦਾਜ਼ਾ 0.2 ਫ਼ੀਸਦੀ ਘਟਾ ਕੇ 6.3 ਫ਼ੀਸਦੀ ਕਰ ਦਿੱਤਾ। ਇਹ ਕਟੌਤੀ ਅਮਰੀਕੀ ਟੈਰਿਫ ਨੀਤੀ ’ਤੇ ਕਾਇਮ ਬੇ-ਭਰਸੋਗੀ ਅਤੇ ਅਰਥਵਿਵਸਥਾ ’ਤੇ ਇਸ ਦੇ ਨਾਂਹ-ਪੱਖੀ ਅਸਰ ਨੂੰ ਵੇਖਦੇ ਹੋਏ ਕੀਤੀ ਗਈ ਹੈ। ਐੱਸ. ਐਂਡ ਪੀ. ਗਲੋਬਲ ਰੇਟਿੰਗਸ ਨੇ ਕਿਹਾ ਕਿ ਏਸ਼ੀਆ-ਪ੍ਰਸ਼ਾਂਤ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ’ਚੋਂ ਚੀਨ ਦੀ ਵਾਧਾ ਦਰ 2025 ’ਚ 0.7 ਫ਼ੀਸਦੀ ਘਟ ਕੇ 3.5 ਫ਼ੀਸਦੀ ਅਤੇ 2026 ’ਚ 3 ਫ਼ੀਸਦੀ ’ਤੇ ਆ ਜਾਣ ਦੀ ਸੰਭਾਵਨਾ ਹੈ। ਇਸ ਦਾ ਅੰਦਾਜ਼ਾ ਹੈ ਕਿ ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀ. ਡੀ. ਪੀ.) ਦੀ ਵਾਧਾ…