18
Nov
ਗੁਰਦਾਸਪੁਰ- ਗੁਰਦਾਸਪੁਰ ਸ਼ਹਿਰ ਅੰਦਰ ਵੱਖ-ਵੱਖ ਨਾਲਿਆਂ ’ਚ ਪੈ ਰਹੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਹੁਣ ਨਗਰ ਕੌਂਸਲ ਵੱਲੋਂ 80 ਕਰੋੜ ਰੁਪਏ ਦਾ ਪ੍ਰਾਜੈਕਟ ਬਣਾਉਣ ਲਈ ਜ਼ਮੀਨ ਖਰੀਦ ਲਈ ਗਈ ਹੈ, ਜਿਸ ਤਹਿਤ ਨਗਰ ਕੌਂਸਲ ਵੱਲੋਂ ਇਸ 6 ਏਕੜ ਜ਼ਮੀਨ ਦੀ ਰਜਿਸਟਰੀ ਕਰਵਾ ਕੇ ਇਸਦੇ ਮਾਲਕ ਨੂੰ ਪੈਸਿਆਂ ਦੀ ਅਦਾਇਗੀ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਅੰਦਰ ਸੀਵਰੇਜ ਦੇ ਪਾਣੀ ਨੂੰ ਸਾਫ ਕਰਨ ਦਾ ਮੁੱਦਾ ਬੇਹੱਦ ਗੰਭੀਰ ਅਤੇ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਸੀ, ਜਿਸ ਦੇ ਚਲਦਿਆਂ ਉਨ੍ਹਾਂ ਵੱਲੋਂ ਲੰਬੇ ਸਮੇਂ ਤੋਂ ਇਹ…
