12
Mar
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਹਿਸੀਲਾਂ ਵਿਚ ਫੈਲੇ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਜੰਗ ਨੇ ਹੁਣ ਨਵਾਂ ਰੂਪ ਧਾਰਨ ਕਰ ਲਿਆ ਹੈ। ਇਸ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮੁੜ ਕਾਨੂਨਗੋ ਅਤੇ ਪਟਵਾਰੀਆਂ ਦੀਆਂ ਬਦਲੀਆਂ ਦੇ ਸਖ਼ਤ ਹੁਕਮ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਕੁੱਲ੍ਹ 26 ਕਾਨੂੰਗੋ ਅਤੇ ਪਟਵਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ। ਇਸ ਦੀ ਸੂਚੀ ਹੇਠ ਦਿੱਤੀ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਕੀਤੇ ਗਏ ਵੱਖ-ਵੱਖ ਹੁਕਮਾਂ ਅਨੁਸਾਰ ਜਲੰਧਰ ਦੇ 5 ਕਾਨੂੰਨਗੋਆਂ ਨੂੰ ਸਬ-ਰਜਿਸਟਰਾਰ ਬਣਾ ਕੇ ਜਾਇਦਾਦ…