Sri anandpur sahib

ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ ‘ਤੇ ਚੱਲੀਆਂ ਗੋਲ਼ੀਆਂ

ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ ‘ਤੇ ਚੱਲੀਆਂ ਗੋਲ਼ੀਆਂ

ਸ੍ਰੀ ਅਨੰਦਪੁਰ ਸਾਹਿਬ : ਜਲੰਧਰ ਤੋਂ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਸ਼ਰਧਾਲੂਆਂ ‘ਤੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਕੀਰਤਪੁਰ ਸਾਹਿਬ ਅਤੇ ਅਨੰਦਪੁਰ ਸਾਹਿਬ ਦੇ ਵਿਚਕਾਰ ਅਣਪਛਾਤੇ ਹਮਲਾਵਰਾਂ ਨੇ ਟਰੈਕਟਰ-ਟਰਾਲੀਆਂ ਵਿਚ ਯਾਤਰਾ ਕਰ ਰਹੀ ਸੰਗਤ ਉਪਰ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਹ ਘਟਨਾ ਸੋਮਵਾਰ ਦੇਰ ਰਾਤ ਵਾਪਰੀ ਦੱਸੀ ਜਾ ਰਹੀ ਹੈ। ਹਮਲਾਵਰ ਖੁਦ ਟਰੈਕਟਰ-ਟਰਾਲੀਆਂ ਵਿਚ ਸਵਾਰ ਹੋ ਕੇ ਪਹੁੰਚੇ ਸਨ। ਇਥੇ ਚੰਗੀ ਗੱਲ ਇਹ ਰਹੀ ਕਿ ਇਸ ਗੋਲੀਬਾਰੀ ਦੀ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਵਾਹਨਾਂ ‘ਤੇ ਗੋਲੀਆਂ ਦੇ ਨਿਸ਼ਾਨ ਸਨ। ਘਟਨਾ ਤੋਂ ਬਾਅਦ ਪੀੜਤਾਂ ਵਿਚ ਪੁਲਸ ਦੇ ਵਿਵਹਾਰ ਪ੍ਰਤੀ ਕਾਫ਼ੀ ਰੋਸ ਵੀ ਦੇਖਿਆ ਜਾ…
Read More
ਪੰਜਾਬ ‘ਚ ਵੱਡਾ ਹਾਦਸਾ, 6 ਮੌਤਾਂ, ਅਨੰਦਪੁਰ ਸਾਹਿਬ ਤੋਂ ਪਰਤ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ

ਪੰਜਾਬ ‘ਚ ਵੱਡਾ ਹਾਦਸਾ, 6 ਮੌਤਾਂ, ਅਨੰਦਪੁਰ ਸਾਹਿਬ ਤੋਂ ਪਰਤ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ

ਗੁਰਪ੍ਰੀਤ ਸਿੰਘ :- ਵਿਸਾਖੀ ਦੇ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤ ਰਹੀ ਸੰਗਤ ਦੀ ਬੱਸ ਫਤਿਹਗੜ੍ਹ ਸਾਹਿਬ ਵਿੱਚ ਪਲਟ ਜਾਣ ਕਾਰਨ ਵੱਡਾ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਹ ਹਾਦਸਾ ਬੱਸੀ ਪਠਾਣਾਂ ਵਿੱਚ ਦੇਰ ਰਾਤ ਵਾਪਰਿਆ ਹੈ, ਜਿਸ ਨਾਲ ਇਲਾਕੇ ਵਿਚ ਹਫ਼ੜਾ-ਦਫ਼ੜੀ ਮਚ ਗਈ। ਜਾਣਕਾਰੀ ਮੁਤਾਬਕ ਚੁੰਨੀ-ਮੋਰਿੰਡਾ ਰੋਡ 'ਤੇ ਪਿੰਡ ਮੈਂਣ ਮਾਜਰੀ ਨਜ਼ਦੀਕ ਵਾਪਰੇ ਇਸ ਦਰਦਨਾਕ ਹਾਦਸੇ ਵਿੱਚ 6 ਸ਼ਰਧਾਲੂਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਬੱਸ ਵਿੱਚ 35 ਤੋਂ 40 ਸ਼ਰਧਾਲੂ ਸਵਾਰ ਸਨ।   ਜਾਣਕਾਰੀ ਮੁਤਾਬਕ ਬਸ ਪਲਟਣ ਕਾਰਨ ਹੋਏ ਧਮਾਕੇ ਨੂੰ ਸੁਣ ਕੇ ਪਿੰਡ ਦੇ ਨੇੜੇ ਰਹਿਣ ਵਾਲੇ ਲੋਕ ਇਕੱਠੇ ਹੋ ਗਏ, ਜਿਨ੍ਹਾਂ…
Read More
ਸ੍ਰੀ ਅਨੰਦਪੁਰ ਸਾਹਿਬ ‘ਚ ਪਹਿਲੀ ਵਾਰ ਬੱਚਿਆਂ ਦਾ ਵਿਧਾਨ ਸਭਾ ਸੈਸ਼ਨ, ਸਿਆਸਤਦਾਨਾਂ ਦੇ ਰੂਪ ‘ਚ ਵਿਚਰੇ ਵਿਦਿਆਰਥੀ

ਸ੍ਰੀ ਅਨੰਦਪੁਰ ਸਾਹਿਬ ‘ਚ ਪਹਿਲੀ ਵਾਰ ਬੱਚਿਆਂ ਦਾ ਵਿਧਾਨ ਸਭਾ ਸੈਸ਼ਨ, ਸਿਆਸਤਦਾਨਾਂ ਦੇ ਰੂਪ ‘ਚ ਵਿਚਰੇ ਵਿਦਿਆਰਥੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ’ਚ ਪਹਿਲੀ ਵਾਰ ਬੱਚਿਆਂ ਦਾ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ। ਵਿਦਿਆਰਥੀਆਂ ਦਾ ਇਹ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਿਹਾ ਹੈ। ਇਸ ਇਜਲਾਸ ਵਿਚ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵਿਧਾਨ ਸਭਾ ਵਿੱਚ ਸਿਆਸਤ ਦਾਨਾਂ ਦੀ ਭੂਮਿਭਾ ਨਿਭਾਅ ਰਹੇ ਹਨ।  ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੀ ਭੂਮਿਕਾ ਨਿਭਾਅ ਰਹੇ ਹਨ।। ਇਤਿਹਾਸ ਵਿੱਚ ਪਹਿਲੀ ਵਾਰ 26 ਨਵੰਬਰ ਨੂੰ ਸੰਵਿਧਾਨ ਦਿਵਸ 'ਤੇ ਪੰਜਾਬ ਵਿਧਾਨ ਸਭਾ 'ਚ ਅਜਿਹਾ ਨਜ਼ਾਰਾ ਵੇਖਣ ਨੂੰ ਮਿਲਿਆ ਹੈ, ਜੋ ਇਤਿਹਾਸ 'ਚ ਦਰਜ ਹੋਇਆ।  ਮਿਲੀ ਜਾਣਕਾਰੀ ਮੁਤਾਬਕ ਸਕੂਲ ਆਫ਼ ਐਮੀਨੈਂਸ, ਘਨੋਰੀ ਕਲਾਂ, ਜ਼ਿਲ੍ਹਾ ਸੰਗਰੂਰ ਦੇ ਹਰਕਮਲ ਸਿੰਘ ਮੁੱਖ…
Read More
ਸ੍ਰੀ ਅਨੰਦਪੁਰ ਸਾਹਿਬ ਤੋਂ ਕੇਜਰੀਵਾਲ ਦਾ ਬਿਆਨ, ਕੋਈ ਕਮੀ-ਪੇਸ਼ੀ ਰਹੀ ਤਾਂ ਮੁਆਫ਼ੀ ਮੰਗਦੇ ਹਾਂ

ਸ੍ਰੀ ਅਨੰਦਪੁਰ ਸਾਹਿਬ ਤੋਂ ਕੇਜਰੀਵਾਲ ਦਾ ਬਿਆਨ, ਕੋਈ ਕਮੀ-ਪੇਸ਼ੀ ਰਹੀ ਤਾਂ ਮੁਆਫ਼ੀ ਮੰਗਦੇ ਹਾਂ

ਸ੍ਰੀ ਅਨੰਦਪੁਰ ਸਾਹਿਬ : ਹਿੰਦ ਦੀ ਚਾਦਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ 'ਚ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਦੀ ਖ਼ੁਸ਼ਹਾਲੀ ਦੀ ਅਰਦਾਸ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਂ 3 ਦਿਨਾਂ ਤੋਂ ਆਇਆ ਹੋਇਆ ਹਾਂ ਅਤੇ ਇੱਥੇ ਇਕ ਅਲੌਕਿਕ ਸ਼ਕਤੀ ਮਹਿਸੂਸ ਹੁੰਦੀ ਹੈ। ਇਸ ਧਰਤੀ ਦੇ ਕਣ-ਕਣ ਅਤੇ ਹਵਾ 'ਚ ਸ਼ਹਾਦਤ ਅਤੇ ਅਲੌਕਿਕ ਸ਼ਕਤੀ ਮਹਿਸੂਸ ਕੀਤੀ ਜਾ ਸਕਦੀ ਹੈ ਅਤੇ ਇਹ ਮੈਂ ਜ਼ਿੰਦਗੀ 'ਚ ਪਹਿਲਾਂ ਕਦੇ ਅਜਿਹਾ ਮਹਿਸੂਸ ਨਹੀਂ ਕੀਤਾ। ਮੈਂ ਇੱਥੋਂ ਅਲੌਕਿਕ ਤਜ਼ੁਰਬਾ ਲੈ…
Read More
ਵਿਸ਼ੇਸ਼ ਸੈਸ਼ਨ ਦੌਰਾਨ ਬੋਲੇ MLA ਗਿਆਸਪੁਰਾ, ਗੁਰੂ ਸਾਹਿਬ ਦੀ ਸ਼ਹਾਦਤ ਸਾਨੂੰ ਰੂਹਾਨੀਅਤ ਤਾਕਤ ਦਿੰਦੀ ਹੈ

ਵਿਸ਼ੇਸ਼ ਸੈਸ਼ਨ ਦੌਰਾਨ ਬੋਲੇ MLA ਗਿਆਸਪੁਰਾ, ਗੁਰੂ ਸਾਹਿਬ ਦੀ ਸ਼ਹਾਦਤ ਸਾਨੂੰ ਰੂਹਾਨੀਅਤ ਤਾਕਤ ਦਿੰਦੀ ਹੈ

ਸ੍ਰੀ ਅਨੰਦਪੁਰ ਸਾਹਿਬ-  ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਵਿਸ਼ੇਸ਼ ਇਜਲਾਸ ਦੌਰਾਨ ਗਿਆਸਪੁਰਾ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਬੋਲਦੇ ਹੋਏ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਾਨੂੰ ਰੂਹਾਨੀਅਤ ਤਾਕਤ ਦਿੰਦੀ ਹੈ।  ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਕੋਈ ਆਮ ਦਿਨ ਨਹੀਂ ਹੈ। ਅੱਜ ਅਸੀਂ ਉਸ ਮਹਾਨ ਜੋਤ ਨੂੰ ਇਸ ਧਰਤੀ 'ਤੇ ਨਮਨ ਕਰਨ ਲਈ ਇਕੱਠੇ ਹੋਏ ਹਾਂ, ਜਿਸ ਰੱਬੀ ਰੂਹ ਨੇ ਸੱਚ ਨੂੰ ਆਪਣੀ ਜਾਨ ਤੋਂ ਵੀ ਉੱਚਾ ਮੰਨਿਆ ਹੈ। ਜਿਸ ਨੇ ਧਰਮ ਦੀ ਰੱਖਿਆ ਲਈ…
Read More
ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤੀ ਇਹ ਸਹੂਲਤ

ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤੀ ਇਹ ਸਹੂਲਤ

ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ 24 ਘੰਟੇ ਸਿਹਤ ਅਤੇ ਐਮਰਜੈਂਸੀ ਸੇਵਾਵਾਂ ਯਕੀਨੀ ਬਣਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਅਤੇ ਰੋਪੜ ਵਿਖੇ ਕ੍ਰਿਟੀਕਲ ਕੇਅਰ ਸੇਵਾਵਾਂ ਤੋਂ ਇਲਾਵਾ ਰੋਪੜ, ਕੀਰਤਪੁਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਨੇ ਸਮਾਗਮ ਵਾਲੇ ਸਥਾਨਾਂ ’ਤੇ 24 ਘੰਟੇ ਸੇਵਾਵਾਂ ਦੇਣ ਲਈ 19 ਵਾਧੂ ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਓ. ਪੀ. ਡੀ. ਸੇਵਾਵਾਂ ਦਾ ਵਿਸ਼ਾਲ ਨੈੱਟਵਰਕ ਬਣਾਇਆ…
Read More
ਪੰਜਾਬ ‘ਚ ਵੱਡੀ ਵਾਰਦਾਤ! ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਆਪ’ ਆਗੂ ਨੂੰ ਮਾਰੀਆਂ ਗੋਲ਼ੀਆਂ, ਵਿਆਹ ਦੌਰਾਨ ਪਿਆ ਭੜਥੂ

ਪੰਜਾਬ ‘ਚ ਵੱਡੀ ਵਾਰਦਾਤ! ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਆਪ’ ਆਗੂ ਨੂੰ ਮਾਰੀਆਂ ਗੋਲ਼ੀਆਂ, ਵਿਆਹ ਦੌਰਾਨ ਪਿਆ ਭੜਥੂ

ਸ੍ਰੀ ਅਨੰਦਪੁਰ ਸਾਹਿਬ - ਸ੍ਰੀ ਅਨੰਦਪੁਰ ਸਾਹਿਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਨਜ਼ਦੀਕੀ ਪਿੰਡ ਅਗਮਪੁਰ ਵਿਖੇ ਦਿਨ-ਦਿਹਾੜੇ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ।  ਡਾਕਟਰਾਂ ਦੀ ਜਾਣਕਾਰੀ ਦੇ ਮੁਤਾਬਕ ਨਿਤਿਨ ਨੰਦਾ ਨੂੰ ਜ਼ੇਰੇ ਇਲਾਜ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਮੁੱਢਲੀ ਜਾਂਚ ਉਪਰੰਤ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਮੁਤਾਬਕ ਸਿਰ ਦੇ ਵਿੱਚ ਨਿਸ਼ਾਨ ਹਨ। ਜਾਣਕਾਰੀ ਮੁਤਾਬਕ ਉਕਤ ਵਾਰਦਾਤ ਨੂੰ ਅੰਜਾਮ ਚੰਡੀਗੜ੍ਹ ਪੁਲਸ ਦੇ ਸੇਵਾਮੁਕਤ ਡੀ. ਐੱਸ. ਪੀ. ਦਿਲਸ਼ੇਰ ਸਿੰਘ ਨੇ ਦਿੱਤਾ ਹੈ। 'ਆਪ' ਆਗੂ 'ਤੇ ਗੋਲ਼ੀਆਂ ਵਿਆਹ ਸਮਾਗਮ ਦੌਰਾਨ ਰੋਟੀ ਖਾਣ ਮਗਰੋਂ…
Read More
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਵੱਡਾ ਐਲਾਨ, ਵਿਸਾਖੀ ‘ਤੇ ਹੋਵੇਗਾ ਵੱਡੀ ਧਰਮ ਪ੍ਰਚਾਰ ਦੀ ਲਹਿਰ ਦਾ ਆਗਾਜ਼

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਵੱਡਾ ਐਲਾਨ, ਵਿਸਾਖੀ ‘ਤੇ ਹੋਵੇਗਾ ਵੱਡੀ ਧਰਮ ਪ੍ਰਚਾਰ ਦੀ ਲਹਿਰ ਦਾ ਆਗਾਜ਼

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ – ਹੋਲਾ ਮਹੱਲਾ ਦੇ ਸ਼ੁਭ ਮੌਕੇ 'ਤੇ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭਾਵਪੂਰਤ ਭਾਸ਼ਣ ਦਿੱਤਾ, ਜਿਸ ਵਿੱਚ ਅੱਜ ਸਿੱਖ ਭਾਈਚਾਰੇ ਨੂੰ ਦਰਪੇਸ਼ ਅਮੀਰ ਵਿਰਾਸਤ ਅਤੇ ਚੁਣੌਤੀਆਂ 'ਤੇ ਜ਼ੋਰ ਦਿੱਤਾ ਗਿਆ। ਇਸ ਸਮਾਗਮ ਵਿੱਚ ਇਤਿਹਾਸਕ ਖਾਲਸਾ ਤਿਉਹਾਰ ਮਨਾਉਣ ਲਈ ਆਏ ਸ਼ਰਧਾਲੂਆਂ ਦਾ ਇੱਕ ਵੱਡਾ ਇਕੱਠ ਦੇਖਣ ਨੂੰ ਮਿਲਿਆ। ਜਥੇਦਾਰ ਗੜਗੱਜ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਖਾਲਸਾ ਪੰਥ ਦੇ ਸੰਸਥਾਪਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਸ਼ੀਰਵਾਦ ਨੂੰ ਬੁਲਾ ਕੇ ਕੀਤੀ। ਉਨ੍ਹਾਂ ਨੇ ਹੋਲਾ ਮਹੱਲਾ ਦੀ ਮਹੱਤਤਾ ਨੂੰ ਸਿਰਫ਼ ਇੱਕ ਤਿਉਹਾਰ ਨਹੀਂ ਸਗੋਂ ਸਿੱਖ ਭਾਵਨਾ…
Read More
ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਧਾਰਮਿਕ ਰੌਣਕ, ਅਖੰਡ ਪਾਠ ਤੇ ਨਗਰ ਕੀਰਤਨ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਧਾਰਮਿਕ ਰੌਣਕ, ਅਖੰਡ ਪਾਠ ਤੇ ਨਗਰ ਕੀਰਤਨ ਸ਼ੁਰੂ

ਸ਼੍ਰੀ ਅਨੰਦਪੁਰ ਸਾਹਿਬ 13 ਮਾਰਚ (ਨੈਸ਼ਨਲ ਟਾਈਮਜ਼ ਬਿਊਰੋ):- ਅੱਜ ਸ਼੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਦਾ ਦੂਜਾ ਪੜਾ ਤਖਤ ਸ੍ਰੀ ਕੇਸਗੜ ਸਾਹਿਬ ਤੋ ਅਖੰਡ ਪਾਠ ਸਾਹਿਬ ਆਰੰਭ ਕਰਕੇ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋ ਗਿਆ ਹੈ ਜਿਨਾਂ ਦੇ ਭੋਗ 15 ਮਾਰਚ ਨੂੰ ਸਵੇਰੇ 9 ਵਜੇ ਪਾਏ ਜਾਣਗੇ ਜਿਸ ਤੋਂ ਬਾਅਦ ਧਾਰਮਿਕ ਦੀਵਾਨ ਅਤੇ ਪੰਥ ਦੀਆਂ ਸਿਰਮੌਰ ਜਥੇਬੰਦੀ ਦੇ ਆਗੂ ਸਾਹਿਬਾਨ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨਗੇ ਤੇ ਮਹੱਲੇ ਮਨਾਉਣ ਦੇ ਲਈ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ। ਜੋ ਕਿ ਚਰਨ ਗੰਗਾ ਸਟੇਡੀਅਮ ਵਿਖੇ ਪਹੁੰਚੇਗਾ ਹੋਲੇ ਮਹੱਲੇ ਦੇ ਆਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ…
Read More
ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ: 5000 ਪੁਲਿਸ ਕਰਮਚਾਰੀ ਤਾਇਨਾਤ, 150 ਸੀਸੀਟੀਵੀ ਕੈਮਰੇ ਲਗੇ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ: 5000 ਪੁਲਿਸ ਕਰਮਚਾਰੀ ਤਾਇਨਾਤ, 150 ਸੀਸੀਟੀਵੀ ਕੈਮਰੇ ਲਗੇ

ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੁਲਿਸ ਦੀ ਵਿਸ਼ੇਸ਼ ਬੈਠਕ ਹੋਈ। ਬੈਠਕ ਉਪਰੰਤ ਆਈ.ਪੀ.ਐਸ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਹੋਲਾ ਮਹੱਲਾ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਨੂੰ ਸੈਕਟਰਾਂ ਵਿੱਚ ਵੰਡਿਆ ਗਿਆ ਹੈ, ਜਿੱਥੇ 25 ਐੱਸ.ਪੀ ਅਤੇ 46 ਡੀ.ਐੱਸ.ਪੀ ਸਮੇਤ ਲਗਭਗ 5000 ਪੁਲਿਸ ਕਰਮਚਾਰੀ 24 ਘੰਟੇ ਨਜ਼ਰ ਰੱਖਣਗੇ। ਇਸ ਵਾਰ 150 ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ, ਜਿਸ ਨਾਲ ਗੈਰ ਸਮਾਜੀ ਅਨਸਰਾਂ ਅਤੇ ਹੁੱਲੜਬਾਜ਼ਾਂ ਉੱਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਦੱਸ ਦਈਏ ਕਿ ਹੋਲਾ ਮਹੱਲਾ ਪ੍ਰਬੰਧਾਂ ਦਾ ਜਾਇਜ਼ਾ…
Read More