Sri Darbar Sahib

ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਹਰਜੋਤ ਬੈਂਸ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਹਰਜੋਤ ਬੈਂਸ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 13 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਪੂਰੀ ਕਰਨ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਇਹ ਨਿਰਦੇਸ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਮਰਿਆਦਾ ਦੀ ਉਲੰਘਣਾ ਦੇ ਸਬੰਧ ਵਿੱਚ ਜਾਰੀ ਕੀਤੇ ਗਏ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ, ਬੈਂਸ ਨੂੰ ਉਨ੍ਹਾਂ ਦੇ ਪ੍ਰਾਸਚਿਤ ਦੇ ਹਿੱਸੇ ਵਜੋਂ ਸੇਵਾ ਦੀ ਇੱਕ ਲੜੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਵਿੱਚ ਨੌਵੇਂ ਸਿੱਖ ਗੁਰੂ ਦੇ ਜਨਮ ਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਪੈਦਲ ਜਾਣਾ ਅਤੇ…
Read More
ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਲਗਾਤਾਰ ਦੂਜੀ ਧਮਕੀ, SGPC ਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ

ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਲਗਾਤਾਰ ਦੂਜੀ ਧਮਕੀ, SGPC ਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ

ਅੰਮ੍ਰਿਤਸਰ, 15 ਜੁਲਾਈ : ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ (ਸਵਰਣ ਮੰਦਿਰ) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਇੱਕ ਵਾਰ ਫਿਰ ਸਾਹਮਣੇ ਆਈ ਹੈ। ਇਹ ਧਮਕੀ ਲਗਾਤਾਰ ਦੂਜੇ ਦਿਨ ਈ-ਮੇਲ ਰਾਹੀਂ ਦਿੱਤੀ ਗਈ ਹੈ, ਜਿਸ ਨਾਲ ਪੰਜਾਬ ਵਿੱਚ ਹਲਚਲ ਮਚ ਗਈ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਮੰਦਰ ਦੀਆਂ ਪਾਈਪਾਂ ਵਿੱਚ ਆਰਡੀਐਕਸ ਭਰਿਆ ਹੋਇਆ ਹੈ, ਜਿਸ ਨਾਲ ਅੰਦਰ ਧਮਾਕੇ ਹੋਣਗੇ। ਹਾਲਾਂਕਿ, ਸੁਰੱਖਿਆ ਕਾਰਨਾਂ ਕਰਕੇ, ਪ੍ਰਸ਼ਾਸਨ ਨੇ ਨਾ ਤਾਂ ਡਾਕ ਜਨਤਕ ਕੀਤੀ ਹੈ ਅਤੇ ਨਾ ਹੀ ਇਸ ਵਿੱਚ ਲਿਖੇ ਸ਼ਬਦ। ਪਰ ਸੁਰੱਖਿਆ ਏਜੰਸੀਆਂ ਨੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਡੌਗ ਸਕੁਐਡ ਅਤੇ ਬੰਬ ਨਿਰੋਧਕ ਟੀਮ ਨੂੰ…
Read More

ਸ੍ਰੀ ਦਰਬਾਰ ਸਾਹਿਬ ‘ਚ ਵਾਪਰੀ ਵੱਡੀ ਘਟਨਾ, ਵੇਖਣ ਵਾਲਿਆਂ ਦੇ ਉੱਡੇ ਹੋਸ਼

ਮਜੀਠਾ - ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਥਾਨਕ ਵਾਸੀ ਨੀਲਮ ਰਾਣੀ ਅਰੋੜਾ ਪਤਨੀ ਅਵਤਾਰ ਚੰਦ ਵਾਸੀ ਵਾਰਡ ਨੰਬਰ 8 ਜੋਕਿ ਆਪਣੀ ਦਿੱਲੀ ਤੋਂ ਆਈ ਭੈਣ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਗਈ ਸੀ, ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਵਾਰਡ ਨੰਬਰ 8 ਦੇ ਕੌਂਸਲਰ ਅਤੇ ਪਰਿਵਾਰ ਦੇ ਨਜ਼ਦੀਕੀ ਮੈਂਬਰ ਪ੍ਰਿੰਸ ਨਈਅਰ ਅਨੁਸਾਰ 31 ਮਾਰਚ ਨੂੰ ਨੀਲਮ ਰਾਣੀ ਆਪਣੇ ਰਿਸ਼ਤੇਦਾਰਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਨਾਲ ਲਾਈਨ ਵਿਚ ਖੜ੍ਹੀ ਸੀ। ਇਸ ਦੌਰਾਨ ਇਕਦਮ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਦਰਸ਼ਨੀ…
Read More
ਸੇਵਾ ਸੰਭਾਲਣ ਮਗਰੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਹੋਏ ਨਤਮਸਤਕ

ਸੇਵਾ ਸੰਭਾਲਣ ਮਗਰੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ (ਸਰਬਜੀਤ)- ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਾਰੀ ਹੋਏ ਹੁਕਮਨਾਮੇ ਉਸੇ ਤਰੀਕੇ ਹੀ ਲਾਗੂ ਰਹਿਣਗੇ।  ਇੱਥੇ ਦੱਸ ਦੇਈਏ ਕਿ ਅੱਜ ਸਵੇਰੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕਾਰਜਕਾਰੀ ਜਥੇਦਾਰ ਦੇ ਤੌਰ 'ਤੇ ਸੇਵਾ ਸੰਭਾਲੀ ਗਈ ਹੈ, ਜਿਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ…
Read More
ਸ੍ਰੀ ਦਰਬਾਰ ਸਾਹਿਬ ਲਈ HDFC ਬੈਂਕ ਵੱਲੋਂ 3 ਬੱਸਾਂ ਤੇ 3 ਵੈਨਾਂ ਭੇਟ

ਸ੍ਰੀ ਦਰਬਾਰ ਸਾਹਿਬ ਲਈ HDFC ਬੈਂਕ ਵੱਲੋਂ 3 ਬੱਸਾਂ ਤੇ 3 ਵੈਨਾਂ ਭੇਟ

ਅੰਮ੍ਰਿਤਸਰ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਦੀ ਸਹੂਲਤ ਲਈ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐੱਸਆਰ) ਪ੍ਰੋਗਰਾਮ ਤਹਿਤ ਅੱਜ ਤਿੰਨ ਬੱਸਾਂ ਅਤੇ ਤਿੰਨ ਵੈਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀਆਂ ਗਈਆਂ। ਇਸ ਮੌਕੇ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਰਦਾਸ ਕਰਨ ਉਪਰੰਤ ਐੱਚ. ਡੀ. ਐੱਫ. ਸੀ. ਬੈਂਕ ਅਧਿਕਾਰੀਆਂ ਨੇ ਇਨ੍ਹਾਂ ਵਾਹਨਾਂ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੀਆਂ ।  ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਸੰਚਾਰੂ ਪ੍ਰਬੰਧਾਂ ਦੇ ਨਾਲ-ਨਾਲ ਵਿੱਦਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੀਆਂ ਸੇਵਾਵਾਂ ਕਰ ਰਹੀ…
Read More