Sri guru granth sahib ji

ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਦਖ਼ਲਅੰਦਾਜ਼ੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ – SGPC ਪ੍ਰਧਾਨ

ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਦਖ਼ਲਅੰਦਾਜ਼ੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ – SGPC ਪ੍ਰਧਾਨ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ (Punjab) ਸਰਕਾਰ ਵੱਲੋਂ ਸਿੱਟ (SIT) ਦੀ ਘੋਸ਼ਣਾ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰਾਂ ਵੱਲੋਂ ਧਰਮ ਅਤੇ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਦਖ਼ਲ ਦੇਣਾ ਨਾਂ ਸਿਰਫ਼ ਗੈਰ-ਜ਼ਰੂਰੀ ਹੈ, ਸਗੋਂ ਸਿੱਖ ਰਵਾਇਤਾਂ ਦੇ ਖ਼ਿਲਾਫ਼ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਸਿੱਧੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਨੂੰ ਸਿਆਸੀ ਲਾਹੇ ਲਈ ਉਛਾਲਣਾ ਕਿਸੇ ਵੀ ਤਰ੍ਹਾਂ ਕਬੂਲਯੋਗ ਨਹੀਂ। ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ…
Read More

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਐਸਆਈਟੀ ਦਾ ਗਠਨ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦਰਜ ਹੋਏ ਕੇਸਾਂ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਦੀ ਨਿਗਰਾਨੀ ਹੇਠ ਐਸਆਈਟੀ ਕੰਮ ਕਰੇਗੀ। ਏਆਈਜੀ ਵਿਜੀਲੈਂਸ ਮੋਹਾਲੀ ਜਗਤਪ੍ਰੀਤ ਸਿੰਘ ਪੀਪੀਐਸ ਵਿਸ਼ੇਸ਼ ਜਾਂਚ ਟੀਮ ਦੇ ਚੇਅਰਮੈਨ ਹੋਣਗੇ। ਜਾਂਚ ਟੀਮ ਵਿੱਚ ਪੰਜ ਹੋਰ ਪੀਪੀਐਸ ਅਧਿਕਾਰੀ ਮੈਂਬਰ ਵਜੋਂ ਸ਼ਾਮਲ ਕੀਤੇ ਗਏ ਹਨ।
Read More
328 ਪਾਵਨ ਸਰੂਪਾਂ ਦੇ ਇਨਸਾਫ਼ ਲਈ 7 ਸਤੰਬਰ ਨੂੰ ਕਰਾਂਗੇ ਭਾਰੀ ਇਕੱਠ : ਡੱਲੇਵਾਲ

328 ਪਾਵਨ ਸਰੂਪਾਂ ਦੇ ਇਨਸਾਫ਼ ਲਈ 7 ਸਤੰਬਰ ਨੂੰ ਕਰਾਂਗੇ ਭਾਰੀ ਇਕੱਠ : ਡੱਲੇਵਾਲ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਪਾਵਨ ਸਰੂਪਾਂ ਦੇ ਇਨਸਾਫ਼ ਲਈ ਪਿਛਲੇ ਪੰਜ ਸਾਲ ਤੋਂ ਹੈਰੀਟੇਜ ਸਟਰੀਟ ਵਿਖੇ ਭਾਈ ਵਡਾਲਾ ਵੱਲੋਂ ਦਿੱਤੇ ਜਾ ਰਹੇ ਪੰਥਕ ਹੋਕੇ ਨੂੰ ਸਮਰਥਨ ਦੇਣ ਪੁੱਜੇ ਕਿਸਾਨ ਮੋਰਚੇ ਦੇ ਆਗੂ ਭਾਈ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਹੈ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਬਉੱਚਤਾ ਨੂੰ ਮੁੱਖ ਰੱਖ ਕੇ ਜੋ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਫੌਜੀ ਮੁਕੱਦਮੇ ਦਰਜ ਕਰਵਾਉਣ ਦੀ ਗੱਲ ਆਖੀ ਸੀ, ਉਹ ਮੰਗ ਭਾਈ ਬਲਦੇਵ ਸਿੰਘ ਵਡਾਲਾ ਤੇ ਸਾਥੀ ਲਗਾਤਾਰ ਕਰਦੇ ਆ ਰਹੇ ਹਨ, ਜਿਸ ਵਿੱਚ ਸਰਕਾਰ ਨੇ ਪੂਰੀ…
Read More