02
May
ਫਰੀਦਕੋਟ/ਜੈਤੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ. ਏ. ਐੱਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 18 ਜੂਨ 2025 ਤੱਕ ਲਾਗੂ ਰਹਿਣਗੇ। ਗੈਰ-ਰਜਿਸਟਰਡ ਐਂਬੂਲੈਂਸਾਂ ਤੇ ਪਾਬੰਦੀਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਨੇ ਜ਼ਿਲ੍ਹਾ ਫਰੀਦਕੋਟ ਅੰਦਰ ਚੱਲ ਰਹੀਆਂ ਐਂਬੂਲੈਂਸਾਂ ਜੋਕਿ ਰਜਿਸਟਰਡ ਨਹੀਂ ਹਨ, ਉਸ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਅੰਦਰ ਬਹੁਤ ਸਾਰੀਆਂ ਐਂਬੂਲੈਂਸਾਂ ਬਿਨਾਂ ਪਰਮਿਟ 'ਤੇ ਚਲ ਰਹੀਆਂ ਹਨ ਅਤੇ ਇਹ ਬਤੌਰ ਐਂਬੂਲੈਂਸ ਰਜਿਸਟਡ ਵੀ ਨਹੀਂ ਹਨ। ਇਨ੍ਹਾਂ ਵਿੱਚ ਕਈ ਐਂਬੂਲੈਂਸਾਂ…