12
Apr
ਜਲੰਧਰ–ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੁਲਸ ਵੱਲੋਂ ਸੂਬੇ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਵੇਖਦੇ ਹੋਏ ਪਾਕਿਸਤਾਨ ਅਤੇ ਉਸ ਦੀਆਂ ਏਜੰਸੀਆਂ ਵਿਚ ਬੌਖ਼ਲਾਹਟ ਭਰੀ ਹੋਈ ਹੈ ਕਿਉਂਕਿ ਉਨ੍ਹਾਂ ਨੂੰ ਆਰਥਿਕ ਰੂਪ ਨਾਲ ਸੱਟ ਵੱਜੀ ਹੈ। ਦੇਰ ਰਾਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਨੇ ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਸਖ਼ਤੀ ਵਧਾਈ ਹੋਈ ਹੈ ਅਤੇ ਸਰਹੱਦ ਪਾਰ ਤੋਂ ਨਸ਼ੇ ਵਾਲੇ ਪਦਾਰਥ ਆਉਣੇ ਘੱਟ ਗਏ ਹਨ। ਸੂਬਾ ਪੁਲਸ ਨੇ ਨਸ਼ਾ ਸਮੱਗਲਰਾਂ ਦੇ ਨਾਲ-ਨਾਲ ਪਾਕਿਸਤਾਨ ਨੂੰ ਵੀ ਭਾਰੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਸਰਹੱਦ ਪਾਰ ਤੋਂ ਆਉਣ…