10
Apr
ਨੈਸ਼ਨਲ ਟਾਈਮਜ਼ ਬਿਊਰੋ :- ਤਰਨਤਾਰਨ 'ਚ ਡਿਊਟੀ ਦੌਰਾਨ ਸ਼ਹੀਦ ਹੋਏ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਆਪਣੇ X ਅਕਾਊਂਟ ਰਾਹੀਂ ਇਹ ਬਿਆਨ ਜਾਰੀ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਅਧਿਕਾਰੀ ਦੇ ਪਰਿਵਾਰ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ, ਜਦਕਿ HDFC ਬੈਂਕ ਵੱਲੋਂ ਵਾਧੂ 1 ਕਰੋੜ ਰੁਪਏ ਦੀ ਬੀਮਾ ਰਕਮ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਲਿਖਿਆ ਕਿ ਸਬ-ਇੰਸਪੈਕਟਰ ਚਰਨਜੀਤ ਸਿੰਘ ਨੇ ਆਪਣੀ ਡਿਊਟੀ ਨਿਭਾਉਂਦਿਆਂ ਜੋ ਬਲਿਦਾਨ ਦਿੱਤਾ, ਉਹ ਕਦੇ ਨਹੀਂ ਭੁੱਲਿਆ ਜਾਵੇਗਾ। ਉਨ੍ਹਾਂ ਦੀ ਹਿੰਮਤ, ਜ਼ਿੰਮੇਵਾਰੀ ਅਤੇ ਸਮਰਪਣ ਹਰ ਪੰਜਾਬੀ ਵਾਸਤੇ ਮਿਸਾਲ ਬਣੀ ਰਹੇਗੀ।ਭਗਵੰਤ…
