03
Mar
ਅੰਮ੍ਰਿਤਸਰ - ਅੰਮ੍ਰਿਤਸਰ ਤੋਂ ਫਿਰ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਨੌਜਵਾਨ ਥਾਈਲੈਂਡ ਤੋਂ ਅੰਮ੍ਰਿਤਸਰ ਏਅਰਪੋਰਟ ਆਇਆ ਸੀ ਇਸ ਦੌਰਾਨ ਜਦੋਂ ਉਸ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ 7 ਕਰੋੜ ਦੀ ਸਿੰਥੈਟਿਕ ਡਰੱਗ ਅਤੇ 22 ਕਿਲੋ ਗਾਂਜਾ ਬਰਾਮਦ ਕੀਤਾ ਗਿਆ ਹੈ, ਜੋ ਕਿ 19 ਕਰੋੜ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਅਧਿਕਾਰੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰਕਾਰ ਇਹ ਨੌਜਵਾਨ ਨਸ਼ਾ ਕਿੱਥੋਂ ਲੈ ਕੇ ਆਇਆ ਹੈ ਅਤੇ ਕਿਸ ਨੂੰ ਦੇਣਾ ਸੀ। ਇਹ ਸਭ ਵੇਖ ਅਧਿਕਾਰੀ ਅਲਰਟ 'ਤੇ ਹਨ ਅਤੇ ਹਰੇਕ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।
