20
Aug
ਬਰਨਾਲਾ/ਸੰਗਰੂਰ/ਲੌਂਗੋਵਾਲ- ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਬਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਅਕਾਲੀਆਂ ਵੇਲੇ ਦੀ ਸਰਕਾਰ ਦੇ ਸੋਹਲੇ ਗਾਏ ਗਏ, ਉਥੇ ਹੀ ਪੰਜਾਬ ਸਰਕਾਰ ਅਤੇ ਕਾਂਗਰਸ 'ਤੰਜ ਵੀ ਕੱਸੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਆਪਣੀ ਕੌਮ ਖਾਤਿਰ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਕੋਈ ਹੋਰ ਪਾਰਟੀ ਹੈ, ਜਿਸ ਨੇ ਆਪਣੇ ਸੂਬੇ ਅਤੇ ਕੌਮ ਖਾਤਿਰ ਜਾਨਾਂ ਕੁਰਬਾਨ ਕੀਤੀਆਂ ਹੋਣ, ਅਜਿਹੀ ਕਿਤੇ ਵੀ ਕੋਈ ਮਿਸਾਲ ਨਹੀਂ ਮਿਲੇਗੀ। ਸ਼੍ਰੋਮਣੀ ਅਕਾਲੀ ਦਲ ਨੂੰ ਸ਼ਹੀਦਾਂ ਦੀ…
