27
Feb
ਗੁਰਦਾਸਪੁਰ : ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਦਾ ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਗੁਰਦਾਸਪੁਰ 'ਚ ਦੋ ਪੁਲਸ ਮੁਲਾਜ਼ਮਾਂ ਦੇ ਕਤਲ ਦੀ ਕੇਂਦਰੀ ਏਜੰਸੀ (NIA ਜਾਂ CBI) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸੁਖਜਿੰਦਰ ਰੰਧਾਵਾ ਨੇ ਚਿੰਤਾ ਪ੍ਰਗਟਾਈ ਕਿ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਦੇਸ਼ 'ਆਪ੍ਰੇਸ਼ਨ ਸਿੰਧੂਰ' ਵਰਗੇ ਅਭਿਆਨਾਂ ਕਾਰਨ ਹਾਈ ਅਲਰਟ 'ਤੇ ਹੈ। ਉਨ੍ਹਾਂ ਅਨੁਸਾਰ, ਇਹ ਘਟਨਾ ਸਰਹੱਦੀ ਪ੍ਰਬੰਧਨ ਅਤੇ ਰਾਜ ਦੀ 'ਦੂਜੀ ਰੱਖਿਆ ਲਾਈਨ' ਦੇ ਪੂਰੀ ਤਰ੍ਹਾਂ ਫੇਲ੍ਹ ਹੋਣ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਚਿੱਠੀ ਵਿਚ ਸਿਸਟਮ ਵਿਚ ਤਾਲਮੇਲ ਅਤੇ ਜਵਾਬਦੇਹੀ ਦੀ ਘਾਟ ਦਾ ਵੀ ਜ਼ਿਕਰ…
