Sukhpal Khaira

ਵਿਧਾਨ ਸਭਾ ਸੈਸ਼ਨ ਵਿਚ ਪਹੁੰਚੇ ਖਹਿਰਾ ਆਖਿਆ ਮੈਂ ਆਪਣੇ ਸਟੈਂਡ ਤੇ ਕਾਇਮ

ਵਿਧਾਨ ਸਭਾ ਸੈਸ਼ਨ ਵਿਚ ਪਹੁੰਚੇ ਖਹਿਰਾ ਆਖਿਆ ਮੈਂ ਆਪਣੇ ਸਟੈਂਡ ਤੇ ਕਾਇਮ

ਗੁਰਪ੍ਰੀਤ ਸਿੰਘ :- ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਸੈਸ਼ਨ (Punjab Vidhan Sabha Session) ਵਿਚ ਸ਼ਾਮਲ ਹੋਣ ਪਹੁੰਚੇ ਖਹਿਰਾ ਨੇ ਕਿਹਾ ਕਿ ਉਹ ਆਪਣੇ ਸਟੈਂਡ ਤੇ ਕਾਇਮ ਹਨ । ਸੈਸ਼ਨ ਵਿਚ ਪਹੁੰਚ ਕੀ ਆਖਿਆ ਸੁਖਪਾਲ ਖਹਿਰਾ ਨੇ ਮਿਲੀ ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਸੁਖਪਾਲ ਖਹਿਰਾ (Congress leader Sukhpal Khaira) ਜੋ ਅੱਜ ਪੰਜਾਬ ਵਿਧਾਨ ਸਭਾ ਇਜਲਾਸ ਵਿਚ ਭਾਗ ਲੈਣ ਲਈ ਵਿਧਾਨ ਸਭਾ ਪਹੁੰਚ ਗਏ ਹਨ ਨੇ ਮੁੜ ਦੁਹਰਾਇਆ ਹੈ ਕਿ ਉਹ ਸੋਸ਼ਲ ਮੀਡੀਆ ’ਤੇ ਇਕ ਹਜ਼ਾਰ ਰੁਪਏ ਨੂੰ ਲੈ ਕੇ ਕੀਤੀਆਂ ਟਿੱਪਣੀਆਂ ’ਤੇ ਕਾਇਮ ਹਨ । ਉਹਨਾਂ ਇਹ ਵੀ ਸਵਾਲ ਚੁੱਕਿਆ ਕਿ ਉਹਨਾਂ ਦੀ ਗੈਰ ਹਾਜ਼ਰੀ ਵਿਚ ਕਿਸ ਨਿਯਮ ਤਹਿਤ…
Read More

ਖਹਿਰਾ ਨੇ ਰਣਜੀਤ ਸਿੰਘ ਦੇ ਪੁਲਸ ਐਨਕਾਊਂਟਰ ‘ਤੇ ਚੁੱਕੇ ਸਵਾਲ, ਨਿਰਪੱਖ ਜਾਂਚ ਦੀ ਕੀਤੀ ਮੰਗ

ਗੁਰਦਾਸਪੁਰ : ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਸਰਹੱਦੀ ਖੇਤਰ ਦੇ ਪਿੰਡ ਆਦੀਆਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਬੀਤੇ ਦਿਨੀਂ ਪੁਲਸ ਐਨਕਾਊਂਟਰ ਵਿੱਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਪਰਿਵਾਰ ਨਾਲ ਹਮਦਰਦੀ ਜਤਾਉਂਦੇ ਹੋਏ ਖਹਿਰਾ ਨੇ ਕਿਹਾ ਕਿ ਇਸ ਮੁਸ਼ਕਲ ਘੜੀ ਵਿੱਚ ਉਹ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮੌਜੂਦਾ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਏ ਅਤੇ ਕਿਹਾ ਕਿ ਇਸ ਐਨਕਾਊਂਟਰ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਹੋਣੀ ਲਾਜ਼ਮੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ…
Read More
ਗੈਂਗਸਟਰਾਂ ਨਾਲ ਜੰਗ ਸਿਪਾਹੀ ਲੜਦੇ ਨੇ, ਇਨਾਮ ਪੁਲਸ ਅਫ਼ਸਰਾਂ ਨੂੰ ਕਿਉਂ? ਖਹਿਰਾ ਨੇ ਘੇਰੀ ‘ਆਪ’ ਸਰਕਾਰ

ਗੈਂਗਸਟਰਾਂ ਨਾਲ ਜੰਗ ਸਿਪਾਹੀ ਲੜਦੇ ਨੇ, ਇਨਾਮ ਪੁਲਸ ਅਫ਼ਸਰਾਂ ਨੂੰ ਕਿਉਂ? ਖਹਿਰਾ ਨੇ ਘੇਰੀ ‘ਆਪ’ ਸਰਕਾਰ

ਚੰਡੀਗੜ੍ਹ- ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਉੱਚ ਪੁਲਸ ਅਧਿਕਾਰੀਆਂ ਲਈ ਵੱਡੇ ਇਨਾਮਾਂ ਦੇ ਐਲਾਨ ਨੂੰ ਲੈ ਕੇ ਤਿੱਖਾ ਹਮਲਾ ਕੀਤਾ ਹੈ। ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਇਸ ਫੈਸਲੇ ਨੂੰ ‘ਮੂਰਖਤਾਪੂਰਨ’ ਕਰਾਰ ਦਿੰਦਿਆਂ ਕਿਹਾ ਕਿ ਅਸਲ ਜੰਗ ਜੂਨੀਅਰ ਪੁਲਸ ਮੁਲਾਜ਼ਮ ਲੜਦੇ ਹਨ, ਨਾ ਕਿ ਏਸੀ ਦਫ਼ਤਰਾਂ ਵਿੱਚ ਬੈਠੇ ਅਫ਼ਸਰ। ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਡੀ.ਜੀ.ਪੀ., ਏ.ਡੀ.ਜੀ.ਪੀ., ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਵਰਗੇ ਉੱਚ ਅਧਿਕਾਰੀ ਸਿਰਫ਼ ਏਸੀ ਦਫ਼ਤਰਾਂ ਵਿੱਚ ਬੈਠ ਕੇ ਜਾਂ ਪ੍ਰੈੱਸ ਕਾਨਫਰੰਸਾਂ ਕਰਕੇ ਗੈਂਗਸਟਰਾਂ ਵਿਰੁੱਧ ਕਾਰਵਾਈ ਦਾ ਕ੍ਰੈਡਿਟ…
Read More
‘ਮੀਡੀਆ ‘ਤੇ ਸਿੱਧਾ ਹਮਲਾ…!’ ਸੁਖਪਾਲ ਖਹਿਰਾ ਵੱਲੋਂ ‘ਆਪ’ ਸਰਕਾਰ ਦੀ ਸਖ਼ਤ ਨਿਖੇਧੀ

‘ਮੀਡੀਆ ‘ਤੇ ਸਿੱਧਾ ਹਮਲਾ…!’ ਸੁਖਪਾਲ ਖਹਿਰਾ ਵੱਲੋਂ ‘ਆਪ’ ਸਰਕਾਰ ਦੀ ਸਖ਼ਤ ਨਿਖੇਧੀ

ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵਿਰੁੱਧ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਜਗਬਾਣੀ ਅਤੇ ਪੰਜਾਬ ਕੇਸਰੀ ਮੀਡੀਆ ਸਮੂਹ 'ਤੇ ਕੀਤੇ ਗਏ ਕਥਿਤ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਖਹਿਰਾ ਨੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਪੰਜਾਬ ਵਿੱਚ ਮੀਡੀਆ 'ਤੇ ਇੱਕ ਸਿੱਧਾ ਹਮਲਾ ਹੈ। ਉਨ੍ਹਾਂ ਨੇ ਸੂਬੇ ਦੇ ਮੌਜੂਦਾ ਹਾਲਾਤ ਦੀ ਤੁਲਨਾ 'ਅਣਐਲਾਨੀ ਐਮਰਜੈਂਸੀ' ਨਾਲ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ 'ਆਪ' ਸਰਕਾਰ ਮੀਡੀਆ ਦੀ ਆਜ਼ਾਦੀ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਰਤੀ ਰਾਸ਼ਟਰੀ ਕਾਂਗਰਸ ਵੱਲੋਂ…
Read More