16
Sep
ਨੈਸ਼ਨਲ ਟਾਈਮਜ਼ ਬਿਊਰੋ :- ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅਦਾਕਾਰ ਸੋਨੂੰ ਸੂਦ ਨੂੰ ਇੱਕ ਕਥਿਤ ਗੈਰ-ਕਾਨੂੰਨੀ ਔਨਲਾਈਨ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ 24 ਸਤੰਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੂਦ (52) ਨੂੰ ਅਗਲੇ ਹਫ਼ਤੇ ਦੌਰਾਨ ਪੇਸ਼ ਹੋਣ ਅਤੇ 1xBet ਨਾਮਕ ਪਲੇਟਫਾਰਮ ਨਾਲ ਜੁੜੇ ਇੱਕ ਮਾਮਲੇ ਵਿੱਚ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ ਤਹਿਤ ਆਪਣੇ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਸੋਨੂ ਸੂਦ ਇਸ ਸਮੇਂ ਪੰਜਾਬ ਵਿਚ ਹਨ ਅਤੇ ਉਹ ਆਪਣੀ ਭੈਣ ਮਾਲਵਿਕਾ ਨਾਲ ਮਿਲ ਕੇ ਹੜ੍ਹ ਪੀੜਤਾਂ ਦੀ ਹਰ ਪੱਖੋਂ ਮਦਦ ਕਰ ਰਹੇ ਹਨ। ਇਹ ਜਾਂਚ ਕਥਿਤ ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ…
