23
Apr
ਚੰਡੀਗੜ੍ਹ, 23 ਅਪ੍ਰੈਲ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਨੀਲ ਗਰਗ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਬਿਜਲੀ ਦੇ ਕਟ ਨੂੰ ਲੈ ਕੇ ਦਿੱਤੇ ਗਏ ਬਿਆਨ 'ਤੇ ਤਿੱਖਾ ਪਲਟਵਾਰ ਕੀਤਾ ਹੈ। ਨੀਲ ਗਰਗ ਨੇ ਕਿਹਾ ਕਿ ਇਹ ਬੇਹੱਦ ਹਾਸੋਹੀਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਪੰਜਾਬ ਨੂੰ ਦਹਾਕਿਆਂ ਤੱਕ ਬਿਜਲੀ ਸੰਕਟ ਅਤੇ ਹਨੇਰੇ ਵਿੱਚ ਧੱਕਿਆ, ਅੱਜ ਉਹ ਸਿਸਟਮ ਦੀ ਮਜ਼ਬੂਤੀ ਲਈ ਲਗਾਏ ਜਾ ਰਹੇ ਮਹਿਜ਼ 2 ਘੰਟੇ ਦੇ ਮੁਰੰਮਤ ਕੱਟ 'ਤੇ ਮਗਰਮੱਛ ਦੇ ਹੰਝੂ ਵਹਾ ਕੇ ਰਾਜਨੀਤੀ ਕਰ ਰਹੇ ਹਨ। ਗਰਗ ਨੇ ਕਿਹਾ ਕਿ ਜਾਖੜ ਸਾਹਿਬ ਨੂੰ ਸ਼ਾਇਦ ਯਾਦ ਨਹੀਂ ਕਿ ਉਨ੍ਹਾਂ…
