28
Mar
ਇੰਡੀਅਨ ਪ੍ਰੀਮੀਅਰ ਲੀਗ (IPL) 2025 ਸੀਜ਼ਨ ਦਾ 7ਵਾਂ ਮੈਚ ਲਖਨਊ ਸੁਪਰ ਜਾਇੰਟਸ (LSG) ਅਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਚਕਾਰ ਖੇਡਿਆ ਜਾ ਰਿਹਾ ਹੈ। ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਜਾ ਰਹੇ ਇਸ ਮੈਚ ਵਿੱਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਨੇ ਲਖਨਊ ਸਾਹਮਣੇ 191 ਦੌੜਾਂ ਦਾ ਟੀਚਾ ਰੱਖਿਆ ਹੈ। ਮੈਚ ਵਿੱਚ ਹੈਦਰਾਬਾਦ ਦੀ ਟੀਮ ਨੇ 20 ਓਵਰਾਂ 'ਚ 9 ਵਿਕਟਾਂ ਗੁਆ ਕੇ 190 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ ਟ੍ਰੈਵਿਸ ਹੈੱਡ ਨੇ 28 ਗੇਂਦਾਂ 'ਤੇ 47 ਦੌੜਾਂ ਦੀ ਪਾਰੀ ਖੇਡੀ। ਅਨਿਕੇਤ ਵਰਮਾ ਨੇ 36, ਨਿਤੀਸ਼ ਰੈੱਡੀ ਨੇ 32 ਅਤੇ ਹੇਨਰਿਕ ਕਲਾਸੇਨ ਨੇ 26 ਦੌੜਾਂ ਬਣਾਈਆਂ। ਸ਼ਾਰਦੁਲ ਠਾਕੁਰ ਨੇ ਗੇਂਦਬਾਜ਼ੀ ਵਿੱਚ ਆਪਣੀ…