04
Feb
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਬਿਨਾਂ ਢੁੱਕਵੇਂ ਕਾਰਨ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਡਿਫੈਂਸ ਗਵਾਹ ਵਜੋਂ ਸਮਨ ਕਰਨ ਦੀ ਪ੍ਰਥਾ ’ਤੇ ਸਖ਼ਤ ਰੁਖ ਅਪਣਾਉਂਦਿਆਂ, ਜਲੰਧਰ ਅਦਾਲਤ ਵਲੋਂ ਐਨ.ਡੀ.ਪੀ.ਐਸ. ਕੇਸ ਵਿਚ ਲੁਧਿਆਣਾ ਦੇ ਕਮਿਸ਼ਨਰ ਆਫ਼ ਪੁਲਿਸ ਸਵਪਨ ਸ਼ਰਮਾ ਨੂੰ ਸਮਨ ਕਰਨ ਦੇ ਹੁਕਮ ’ਤੇ ਸਟੇਅ ਲਗਾ ਦਿੱਤਾ ਹੈ। ਇਹ ਮਾਮਲਾ ਮਾਨਯੋਗ ਜਸਟਿਸ ਜਸਜੀਤ ਸਿੰਘ ਬੇਦੀ ਵਲੋਂ ਸੁਣਿਆ ਗਿਆ। ਹਾਈ ਕੋਰਟ ਨੇ ਕਿਹਾ ਕਿ ਟਰਾਇਲ ਵਿਚ ਦੇਰੀ ਪੈਦਾ ਕਰਨ ਲਈ ਸੀਨੀਅਰ ਅਧਿਕਾਰੀਆਂ ਨੂੰ ਬੇਵਜ੍ਹਾ ਅਦਾਲਤਾਂ ਵਿਚ ਘਸੀਟਣਾ ਨਿਆਂਕ ਪ੍ਰਕਿਰਿਆ ਦੀ ਗਲਤ ਵਰਤੋਂ ਹੈ, ਜੋ ਕਿ ਖ਼ਾਸ ਕਰਕੇ ਸਮੇਂ-ਬੱਧ ਐਨ.ਡੀ.ਪੀ.ਐਸ. ਟਰਾਇਲਾਂ ਵਿਚ ਕਤਈ ਮਨਜੂਰ ਨਹੀਂ। ਸੁਣਵਾਈ ਦੌਰਾਨ ਬੈਂਚ…
