22
Nov
ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਅਗਲੇ ਸਾਲ ਭਾਰਤ ਅਤੇ ਸ਼੍ਰੀਲੰਕਾ ਦੀ ਸਾਂਝੀ ਮੇਜ਼ਬਾਨੀ ਵਿੱਚ ਹੋਣ ਵਾਲੇ T20 ਵਰਲਡ ਕੱਪ 2026 ਲਈ ਗਰੁੱਪਾਂ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨੇ ਕ੍ਰਿਕਟ ਪ੍ਰਸ਼ੰਸਕਾਂ ਵਿੱਚ ਉਤਸ਼ਾਹ ਪੈਦਾ ਕਰ ਦਿੱਤਾ ਹੈ, ਕਿਉਂਕਿ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਨੂੰ ਇੱਕੋ ਗਰੁੱਪ ਵਿੱਚ ਰੱਖਿਆ ਗਿਆ ਹੈ। ਇਹ ਮੁਕਾਬਲਾ ਹੋਰ ਵੀ ਵੱਧ ਸੁਰਖੀਆਂ ਵਿੱਚ ਹੈ ਕਿਉਂਕਿ ਹਾਲ ਹੀ ਵਿੱਚ ਏਸ਼ੀਆ ਕੱਪ 2025 ਦੌਰਾਨ 'ਨੋ ਹੈਂਡਸ਼ੇਕ' (ਹੱਥ ਨਾ ਮਿਲਾਉਣ) ਦਾ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਦੋਵੇਂ ਟੀਮਾਂ ਸ਼ੁਰੂਆਤੀ ਪੜਾਅ ਵਿੱਚ ਮੁੜ ਆਹਮੋ-ਸਾਹਮਣੇ ਹੋਣਗੀਆਂ। ਕਿੱਥੇ ਹੋਵੇਗਾ ਭਾਰਤ-ਪਾਕਿਸਤਾਨ ਮੈਚ?ਨਿਯਮਾਂ ਅਨੁਸਾਰ, ਪਾਕਿਸਤਾਨ ਦੇ ਸਾਰੇ ਮੈਚ ਸ਼੍ਰੀਲੰਕਾ ਵਿੱਚ ਖੇਡੇ…
