02
Jan
ਅੰਮ੍ਰਿਤਸਰ- ਨਵਾਂ ਸਾਲ 2026 ਦੇ ਪਹਿਲੇ ਦਿਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਇਕ ਲੱਖ ਤੋਂ ਵੱਧ ਸ਼ਰਧਾਲੂ ਨਤਮਸਤਕ ਹੋਏ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦੇ ਹੋਏ ਲੰਗਰ ਪ੍ਰਸ਼ਾਦ ਛਕਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਤਖ਼ਤ ਪਟਨਾ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਨਵੇਂ ਸਾਲ ਦੇ ਆਗਮਨ ਨੂੰ ਧਿਆਨ ਵਿਚ ਰੱਖਦਿਆਂ ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਵਿਸ਼ੇਸ਼ ਕੀਰਤਨ ਸਮਾਗਮ ਆਯੋਜਿਤ ਕੀਤੇ ਗਏ ਸਨ। ਇਹ ਸਮਾਗਮ ਸ਼ਾਮ ਤੋਂ ਸ਼ੁਰੂ ਹੋ ਕੇ ਰਾਤ 12:15 ਵਜੇ ਤੱਕ ਚੱਲਦੇ ਰਹੇ। ਇਸ ਦੌਰਾਨ ਰਾਗੀ ਸਿੰਘਾਂ ਦੇ ਜਥਿਆਂ ਨੇ ਗੁਰੂ ਦੀ ਇਲਾਹੀ ਬਾਣੀ ਨਾਲ…
