09
Mar
ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਬਾਦਲ ਧੜੇ ਵਲੋਂ ਬਦਲੇ ਦੀ ਭਾਵਨਾ ਨਾਲ ਅਹੁੱਦਿਆਂ ਤੋਂ ਹਟਾਏ ਜਾਣ ਕਾਰਨ ਸਮੁੱਚੀ ਸਿੱਖ ਕੋਮ ’ਚ ਭਾਰੀ ਰੋਸ ਹੈ। ਇਹ ਵਿਚਾਰ ਵਿਧਾਨ ਸਭਾ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤਲਬੀਰ ਸਿੰਘ ਗਿੱਲ ਨੇ ਅੱਜ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਜਥੇਦਾਰ ਸਹਿਬਾਨ ਨੂੰ ਜਲੀਲ ਕਰਕੇ ਅਹੁੱਦੇ ਤੋਂ ਹਟਾਉਣ ਦੇ ਲਏ ਗਏ ਫ਼ੈਸਲੇ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਅਜਿਹੇ ਡੂੰਗੇ ਟੋਏ…
