19
Oct
ਨੈਸ਼ਨਲ ਟਾਈਮਜ਼ ਬਿਊਰੋ :- ਹਮੇਸ਼ਾ ਆਪਣੇ ਕਾਰਨਾਮਿਆਂ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੀ ਪੰਜਾਬ ਪੁਲਿਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਦੇਰ ਰਾਤ ਇੱਕ ਮੁਲਜ਼ਮ ਦੇ ਪੁਲਿਸ ਹਿਰਾਸਤ ਵਿਚੋਂ ਫਰਾਰ ਹੋਣ ਦੀ ਸੂਚਨਾ ਹੈ। ਹਾਲਾਂਕਿ, ਪੁਲਿਸ ਨੇ ਮੁਲਜ਼ਮ ਨੂੰ ਕੁੱਝ ਘੰਟਿਆਂ ਦੀ ਜੱਦੋ-ਜਹਿਦ ਤੋਂ ਬਾਅਦ ਮੁੜ ਕਾਬੂ ਕਰ ਲਿਆ, ਪਰ ਇੱਕ ਵਾਰ ਪੁਲਿਸ ਨੂੰ ਮੁਲਜ਼ਮ ਦੇ ਫਰਾਰ ਹੋਣ ਨਾਲ ਹੱਥਾਂ-ਪੈਰਾਂ ਦੀ ਪੈ ਗਈ ਸੀ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਯੁੱਧਵੀਰ ਸਿੰਘ ਵਾਸੀ ਤਲਵੰਡੀ ਸਾਬੋ ਵੱਜੋਂ ਹੋਈ ਸੀ, ਜਿਸ ਨੂੰ ਪੁਲਿਸ ਨੇ ਬੀਤੇ ਦਿਨ ਤਲਵੰਡੀ ਸਾਬੋ ਵਿਖੇ ਕੱਪੜੇ ਲੈਣ ਆਏ ਹਰਿਆਣਾ ਦੇ ਇੱਕ…
