06
Feb
ਚੰਡੀਗੜ੍ਹ - ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ ਨੇ ‘ਪੰਜਾਬ ਕੇਸਰੀ’ ਸਮੂਹ ’ਤੇ ਮਾਨ ਸਰਕਾਰ ਵੱਲੋਂ ਸਰਕਾਰੀ ਮਸ਼ੀਨਰੀ ਰਾਹੀਂ ਕਰਵਾਈ ਗਈ ਕਾਰਵਾਈ ਨੂੰ ਲੋਕਤੰਤਰ ’ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਨੂੰ ਐਮਰਜੈਂਸੀ ਦੇ ਭਿਆਨਕ ਦੌਰ ਦੀ ਯਾਦ ਦਿਵਾਉਂਦੀ ਹੈ। ਚੁਘ ਨੇ ਕਿਹਾ ਕਿ ਜਦੋਂ ਸੱਤਾ ਦਾ ਹੰਕਾਰ ਭਾਰੂ ਹੋ ਜਾਂਦਾ ਹੈ, ਤਾਂ ਸੱਚ ਨੂੰ ਦਬਾਉਣ ਅਤੇ ਸੱਚ ਦਿਖਾਉਣ ਵਾਲੇ ਮੀਡੀਆ ਅਦਾਰਿਆਂ ਨੂੰ ਕੁਚਲਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਉਹੀ ਰਸਤਾ ਅਪਣਾਉਂਦੀ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਥਿਤ ਇਮਾਨਦਾਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਇਸ਼ਾਰਿਆਂ ’ਤੇ ਚੱਲ ਰਹੀ…
