20
Mar
ਡੇਰਾਬੱਸੀ, 20 ਮਾਰਚ (ਗੁਰਪ੍ਰੀਤ ਸਿੰਘ) : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ ਵੱਡਾ ਸਮਰਥਨ ਮਿਲਿਆ ਜਦੋਂ ਡੇਰਾਬੱਸੀ ਹਲਕੇ ਦੀਆਂ ਪੰਚਾਇਤਾਂ ਅਤੇ ਸਰਪੰਚਾਂ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਹਾਜ਼ਰੀ ਵਿੱਚ ਇਸ ਮੁਹਿੰਮ ਨਾਲ ਜੁੜਨ ਦਾ ਐਲਾਨ ਕੀਤਾ। ਇਸ ਮੌਕੇ ਨਆਪਣੇ ਸੰਬੋਧਨ ’ਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਖਿਆ ਕਿ ਪੰਜਾਬ ਦੀ ਨੌਜੁਆਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਹੁਣ ਸਖ਼ਤ ਕਾਰਵਾਈ ਦਾ ਸਮਾਂ ਆ ਗਿਆ ਹੈ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ…