17
Apr
ਨੈਸ਼ਨਲ ਟਾਈਮਜ਼ ਬਿਊਰੋ :- ਵੱਖ-ਵੱਖ ਅਧਿਆਪਕ ਜਥੇਬੰਦੀਆਂ ਡੈਮੋਕਰੈਟਿਕ ਟੀਚਰਜ਼ ਫਰੰਟ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੀ ‘ਅਖੌਤੀ ਸਿੱਖਿਆ ਕ੍ਰਾਂਤੀ’ ਦਾ ਪੁਤਲਾ ਫੂਕਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਮੁਜ਼ਾਹਰੇ ਤੋਂ ਪਹਿਲਾਂ ਤਿੰਨ ਅਧਿਆਪਕ ਜਥੇਬੰਦੀਆਂ ਦੀ ਅਗਵਾਈ ਹੇਠ ਅਧਿਆਪਕਾਂ ਵੱਲੋਂ ਡੀਈਓ ਸੈਕੰਡਰੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੂੰ ਸਿਰੇ ਤੋਂ ਨਕਾਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਪੁਤਲੇ ਨੂੰ ਮੋਢਿਆਂ ’ਤੇ ਚੁੱਕਦਿਆਂ ਰੋਸ ਮਾਰਚ ਕਰਦੇ ਹੋਏ ਲਾਲ ਬੱਤੀ ਚੌਕ ਪੁੱਜੇ ਜਿਥੇ ‘ਅਖੌਤੀ ਸਿੱਖਿਆ ਕ੍ਰਾਂਤੀ’ ਦਾ ਪੁਤਲਾ ਫੂਕਿਆ। ਇਸ ਮੌਕੇ ਅਧਿਆਪਕ ਆਗੂਆਂ ਦਾਤਾ ਸਿੰਘ ਨਮੋਲ, ਹਰਭਗਵਾਨ ਗੁਰਨੇ, ਬਲਵੀਰ ਲੌਂਗੋਵਾਲ,…