04
Mar
ਲੁਧਿਆਣਾ : ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਲੋਕਾਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਸੂਬੇ 'ਚ ਪੰਜਾਬ ਰੈਵੇਨਿਊ ਅਫ਼ਸਰ ਯੂਨੀਅਨ ਅਤੇ ਡੀ. ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਨੇ 7 ਮਾਰਚ ਮਤਲਬ ਕਿ ਸ਼ੁੱਕਰਵਾਰ ਤੱਕ ਰਜਿਸਟ੍ਰੇਸ਼ਨ ਦਾ ਕੰਮ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ, ਜਦੋਂ ਕਿ ਬਾਕੀ ਕੰਮ ਪਹਿਲਾਂ ਵਾਂਗ ਹੀ ਕੀਤਾ ਜਾਵੇਗਾ। ਇਸ ਸਬੰਧੀ ਲੁਧਿਆਣਾ ’ਚ ਯੂਨੀਅਨ ਦੀ ਹੋਈ ਹੰਗਾਮੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰੈਵੇਨਿਊ ਯੂਨੀਅਨ ਦੇ ਪ੍ਰਧਾਨ ਲਛਮਣ ਸਿੰਘ ਰੰਘਾਵਾ ਅਤੇ ਮੁਲਾਜ਼ਮ ਯੂਨੀਅਨ ਦੇ ਤਜਿੰਦਰ ਸਿੰਘ ਨੇ ਕਿਹਾ ਕਿ ਵਿਜੀਲੈਂਸ ਵਲੋਂ ਤਹਿਸੀਲਦਾਰ ਅਤੇ ਆਰ. ਸੀ. ’ਤੇ ਜੋ ਕੇਸ ਦਰਜ ਕੀਤਾ ਗਿਆ ਹੈ, ਉਹ ਪੂਰੀ ਤਰ੍ਹਾਂ ਗਲਤ ਹੈ ਕਿਉਂਕਿ…