06
Apr
ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਪਰਿਵਾਰ ਸਮੇਤ ਮੁਲਾਣਾ ਸਥਿਤ ਮਾਤਾ ਬਾਲਾ ਸੁੰਦਰੀ ਮੰਦਰ ਵਿਖੇ ਪੂਜਾ ਅਰਚਨਾ ਕਰਕੇ ਮੱਥਾ ਟੇਕਿਆ ਅਤੇ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਹਰਿਆਣਾ ਬਾਲ ਕਲਿਆਣ ਪਰਿਸ਼ਦ ਦੀ ਡਿਪਟੀ ਚੇਅਰਪਰਸਨ ਸੁਮਨ ਸੈਣੀ, ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੌਲੀ, ਭਾਜਪਾ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ ਸਮੇਤ ਹੋਰ ਕਈ ਪਤਵੰਤੇ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਮੰਦਰ ਵਿੱਚ ਮਾਤਾ ਦੀ ਆਰਤੀ ਕੀਤੀ ਅਤੇ ਹਾਜ਼ਰ ਸਾਰੇ ਭਗਤਾਂ ਨੂੰ ਨਵਰਾਤਰੀ ਦੀਆਂ ਵਧਾਈਆਂ ਦਿੱਤੀਆਂ। ਇਸ ਤੋਂ ਪਹਿਲਾਂ ਮੰਦਰ ਪਹੁੰਚਣ ’ਤੇ ਮਾਤਾ ਬਾਲਾ ਸੁੰਦਰੀ ਮੰਦਰ ਸੁਸਾਇਟੀ ਮੁਲਾਣਾ ਦੇ ਅਹੁਦੇਦਾਰਾਂ…
