terrible accident

ਪੰਜਾਬ ‘ਚ ਭਿਆਨਕ ਹਾਦਸਾ! ਨੈਸ਼ਨਲ ਕਿੱਕ ਬਾਕਸਿੰਗ ਖਿਡਾਰੀ ਦੀ ਮੌਤ, 2 ਭੈਣਾਂ ਦਾ ਸੀ ਇਕਲੌਤਾ ਭਰਾ

ਪੰਜਾਬ ‘ਚ ਭਿਆਨਕ ਹਾਦਸਾ! ਨੈਸ਼ਨਲ ਕਿੱਕ ਬਾਕਸਿੰਗ ਖਿਡਾਰੀ ਦੀ ਮੌਤ, 2 ਭੈਣਾਂ ਦਾ ਸੀ ਇਕਲੌਤਾ ਭਰਾ

ਕਾਠਗੜ੍ਹ - ਕਾਠਗੜ੍ਹ ਹਲਕੇ ਦੇ ਨਜ਼ਦੀਕੀ ਪਿੰਡ ਕਿਸ਼ਨਪੁਰ ਭਰਥਲਾ ਵਿੱਚ ਸੜਕ ਹਾਦਸਾ ਵਾਪਰਨ ਕਰਕੇ ਨੈਸ਼ਨਲ ਕਿੱਕ ਬਾਕਸਿੰਗ ਖਿਡਾਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਿਮਾਂਸ਼ੂ ਸ਼ਰਮਾ ਉਰਫ਼ ਅੰਸ਼ ਵਾਸੀ ਕਿਸ਼ਨਪੁਰ ਭਰਥਲਾ ਵਜੋਂ ਹੋਈ ਹੈ। ਉਕਤ ਖਿਡਾਰੀ ਦੋ ਭੈਣਾਂ ਦਾ ਇਕਲੌਤਾ ਭਰਾ ਸੀ।  ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਨਾਲ ਜਿੱਥੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ, ਉੱਥੇ ਹੀ ਪਿੰਡ ਵਿੱਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸ਼ਨਪੁਰ ਭਰਥਲਾ ਨਿਵਾਸੀ ਰਵਿੰਦਰ ਕੁਮਾਰ ਰਵੀ ਨੇ ਦੱਸਿਆ ਕਿ ਉਸ ਦੇ ਭਰਾ ਪੰਡਿਤ ਦੇਵੀ ਦਿਆਲ ਦਾ ਇਕਲੌਤਾ ਪੁੱਤਰ…
Read More

ਜਲੰਧਰ ‘ਚ ਭਿਆਨਕ ਹਾਦਸਾ! ਪਰਿਵਾਰ ਦੀਆਂ ਅੱਖਾਂ ਸਾਹਮਣੇ ਧੀ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ

ਮਹਿਤਪੁਰ-ਮਹਿਤਪੁਰ-ਜਗਰਾਓਂ ਜੀ. ਟੀ. ਰੋਡ ’ਤੇ ਪਿੰਡ ਸੰਗੋਵਾਲ ਵਿਖੇ ਆਪਣੇ ਪਰਿਵਾਰ ਨਾਲ ਮਹਿਤਪੁਰ ਜਾਣ ਲਈ ਬੱਸ ਦੀ ਉਡੀਕ ਕਰਦੀ 16 ਸਾਲ ਦੀ ਕੁੜੀ ਨੂੰ ਓਵਰਲੋਡ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਕੁੜੀ ਦੀ ਮੌਤ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਮਹਿਤਪੁਰ ਵੱਲੋਂ ਇਕ ਓਵਰਲੋਡ ਟਰੱਕ ਨੰਬਰ ਪੀ. ਬੀ. 02 ਬੀ. ਵੀ. 8387 ਜਗਰਾਓਂ ਝੋਨਾ ਲੈਣ ਕੇ ਜਾ ਰਿਹਾ ਸੀ, ਰਸਤੇ ਵਿਚ ਪਿੰਡ ਸੰਗੋਵਾਲ ਵਿਖੇ ਆਪਣੇ ਪਰਿਵਾਰ ਨਾਲ ਰੋਮਨਪ੍ਰੀਤ ਕੌਰ (16) ਪੁੱਤਰੀ ਸੁਰਿੰਦਰ ਸਿੰਘ ਮਹਿਤਪੁਰ ਜਾਣ ਲਈ ਬੱਸ ਦੀ ਉਡੀਕ ਕਰ ਰਹੀ ਸੀ ਤਾਂ ਸੜਕ ਵਿਚ ਵੱਡੇ-ਵੱਡੇ ਖੱਡੇ ਪਏ ਹੋਣ ਕਾਰਨ ਖੱਡਿਆਂ ਤੋਂ ਬਚਾਉਣ ਦੇ ਚੱਕਰ ਵਿਚ ਟਰੱਕ ਬੇਕਾਬੂ ਹੋ…
Read More
ਪੰਜਾਬ ‘ਚ ਚੜ੍ਹਦੀ ਸਵੇਰ ਗੂੰਜੀਆਂ ਮੌਤ ਦੀਆਂ ਚੀਕਾਂ, ਰੇਹੜੀ ਵਾਲੇ ਨੂੰ ਦੂਰ ਤੱਕ ਘੜੀਸਦੀ ਲੈ ਗਈ ਕਾਰ

ਪੰਜਾਬ ‘ਚ ਚੜ੍ਹਦੀ ਸਵੇਰ ਗੂੰਜੀਆਂ ਮੌਤ ਦੀਆਂ ਚੀਕਾਂ, ਰੇਹੜੀ ਵਾਲੇ ਨੂੰ ਦੂਰ ਤੱਕ ਘੜੀਸਦੀ ਲੈ ਗਈ ਕਾਰ

ਫਾਜ਼ਿਲਕਾ : ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ 'ਤੇ ਅੱਜ ਤੜਕਸਾਰ ਚੌਧਰੀ ਪੈਟਰੋਲ ਪੰਪ ਨਜ਼ਦੀਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਦੌਰਾਨ ਗਗਨ ਕੁਮਾਰ (33) ਦੀ ਮੌਤ ਹੋ ਗਈ, ਜੋ ਕਿ ਫਰੂਟ-ਸਬਜ਼ੀ ਦੀ ਰੇਹੜੀ ਲਾਉਣ ਦਾ ਕੰਮ ਕਰਦਾ ਸੀ। ਜਾਣਕਾਰੀ ਮੁਤਾਬਕ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਸਵਾਰ ਵੱਲੋਂ ਰੇਹੜੀ ਵਾਲੇ ਨੂੰ ਪਿੱਛੋਂ ਦੀ ਟੱਕਰ ਮਾਰੀ ਗਈ ਅਤੇ ਉਹ ਉਸ ਨੂੰ ਕਈ ਮੀਟਰ ਤੱਕ ਘੜੀਸਦਾ ਲੈ ਗਿਆ। ਇਹ ਟੱਕਰ ਇੰਨੀ ਭਿਆਨਕ ਸੀ ਕਿ ਰੇਹੜੀ ਵਾਲੇ ਦੀਆਂ ਲੱਤਾਂ ਅਤੇ ਬਾਹਾਂ ਮੌਕੇ 'ਤੇ ਹੀ ਟੁੱਟ ਗਈਆਂ। ਇਸ ਤੋਂ ਬਾਅਦ ਪਹਿਲਾਂ ਉਸ ਨੂੰ ਇੱਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸਨੂੰ ਸਿਵਲ ਹਸਪਤਾਲ…
Read More

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਜਹਾਨੋਂ ਤੁਰ ਗਿਆ ਦੋ ਮਾਸੂਮ ਧੀਆਂ ਦਾ ਪਿਓ

ਕੱਥੂਨੰਗਲ/ਚਵਿੰਡਾ ਦੇਵੀ - ਬੀਤੀ ਰਾਤ 10:30 ਵਜੇ ਦੇ ਕਰੀਬ ਪਿੰਡ ਗੋਪਾਲਪੁਰਾ ਦੇ ਨੇੜੇ ਅੰਮ੍ਰਿਤਸਰ ਵੱਲੋਂ ਆ ਰਹੇ ਮੋਟਰਸਾਈਕਲ ’ਤੇ ਇਕ ਨੌਜਵਾਨ ਨੂੰ ਪਿੱਛੋਂ ਆ ਰਹੀ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪਤਾ ਲੱਗਾ ਕਿ ਗੁਰਵਿੰਦਰ ਸਿੰਘ ਉਰਫ ਸੋਰਵ (27) ਪੁੱਤਰ ਅਨੂਪ ਸਿੰਘ ਪਿੰਡ ਅਲਕੜੇ ਜੋ ਮੈਟਰੋ ਮਹਿਕਮੇ ਵਿਚ ਕੰਮ ਕਰਦਾ ਸੀ ਅਤੇ ਆਪਣੇ ਮੋਟਰਸਾਈਕਲ ਪੀ. ਬੀ. 02 ਈ. ਐੱਲ. 2241 ਹੀਰੋ ਸਪਲੈਂਡਰ 'ਤੇ ਰਾਤ ਨੂੰ ਆਪਣੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਗੋਪਾਲਪੁਰਾ ਦੇ ਨੇੜੇ ਪੁੱਜਿਆ ਤਾਂ ਉੱਥੇ ਮਗਰੋਂ ਤੇਜ਼…
Read More