Terrible fire

ਬਟਾਲਾ ‘ਚ ਅੱਗ ਦਾ ਕਹਿਰ: ਬਿਸਕੁਟਾਂ ਦਾ ਗੋਦਾਮ ਸੜ ਕੇ ਸੁਆਹ, ਲੱਖਾਂ ਦਾ ਹੋਇਆ ਨੁਕਸਾਨ

ਬਟਾਲਾ ‘ਚ ਅੱਗ ਦਾ ਕਹਿਰ: ਬਿਸਕੁਟਾਂ ਦਾ ਗੋਦਾਮ ਸੜ ਕੇ ਸੁਆਹ, ਲੱਖਾਂ ਦਾ ਹੋਇਆ ਨੁਕਸਾਨ

ਬਟਾਲਾ : ਸ਼ੁੱਕਰਵਾਰ ਬਾਅਦ ਦੁਪਹਿਰ ਬਾਹਰਵਾਰ ਹਾਥੀ ਗੇਟ ਵਿਖੇ ਸਥਿਤ ਬਿਸਕੁਟਾਂ ਦੇ ਗੋਦਾਮ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਜੰਸੀ ਦੇ ਮਾਲਕ ਰਾਜਾ ਮਲਹੋਤਰਾ ਨੇ ਦੱਸਿਆ ਕਿ ਉਸਦਾ ਬਾਹਰਵਾਰ ਹਾਥੀ ਗੇਟ ਵਿਖੇ ਬਿਸਕੁਟਾਂ ਦਾ ਗੋਦਾਮ ਹੈ, ਜਿਥੇ ਉਸ ਨੇ ਲੱਖਾਂ ਰੁਪਏ ਦੇ ਬਿਸਕੁਟ ਲਿਆ ਕੇ ਰੱਖੇ ਹੋਏ ਸਨ। ਉਨ੍ਹਾਂ ਦੱਸਿਆ ਕਿ ਬਾਅਦ ਦੁਪਹਿਰ ਅਚਾਨਕ ਗੋਦਾਮ ’ਚ ਅੱਗ ਲੱਗ ਗਈ, ਜਿਸ ਨਾਲ ਉਸਦਾ ਅੰਦਰ ਪਿਆ ਲੱਖਾਂ ਰੁਪਇਆਂ ਦਾ ਬਿਸਕੁਟ ਸੜ ਕੇ ਸੁਆਹ ਹੋ ਗਿਆ, ਪਰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਤੁਰੰਤ ਬਾਅਦ…
Read More

ਜਲੰਧਰ ਤੋਂ ਵੱਡੀ ਖ਼ਬਰ: ਵਰਿਆਣਾ ‘ਚ ਲੱਗੀ ਭਿਆਨਕ ਅੱਗ, ਆਸਮਾਨ ਤੱਕ ਉੱਡੀਆਂ ਅੱਗ ਦੀਆਂ ਲਪਟਾਂ

ਜਲੰਧਰ - ਜਲੰਧਰ ਵਿਖੇ ਵਰਿਆਣਾ ਕੂੜੇ ਦੇ ਡੰਪ ਵਿਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਣ ਦੀ ਸੂਚਨਾ ਪਾ ਕੇ ਮੌਕੇ ਉਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 30-35 ਗੱਡੀਆਂ ਫਾਇਰ ਬ੍ਰਿਗੇਡ ਦੀਆਂ ਮੌਕੇ ਉਤੇ ਪਹੁੰਚੀਆਂ ਹਨ। ਅੱਗ ਦੀਆਂ ਲਪਟਾਂ ਦੂਰੋਂ ਹੀ ਵਿਖਾਈ ਦਿੰਦੀਆਂ ਹਨ। ਅੱਗ ਲੱਗਣ ਦੀ ਘਟਨਾ ਬੀਤੀ ਰਾਤ ਵਾਪਰੀ ਪਰ ਅੱਗ 'ਤੇ ਕਾਬੂ ਪਾਉਣ ਦੀ ਅਜੇ ਕੋਸ਼ਿਸ਼ ਜਾਰੀ ਹੈ।  ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਿਹਾ ਕਿ ਅੱਗ ‘ਤੇ ਕਾਬੂ ਪਾਉਣ…
Read More

ਜਲੰਧਰ ‘ਚ ਲੱਗੀ ਭਿਆਨਕ ਅੱਗ, ਰਿਹਾਇਸ਼ੀ ਇਲਾਕੇ ‘ਚ ਪਈਆਂ ਲੋਕਾਂ ਨੂੰ ਭਾਜੜਾਂ

ਜਲੰਧਰ - ਜਲੰਧਰ ਵਿਖੇ ਘਾਹ ਮੰਡੀ ਕੋਲ ਸਥਿਤ ਰਬੜ ਦੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ। ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ।  ਸੂਚਨਾ ਪਾ ਕੇ ਮੌਕੇ ਉਤੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਵਿਭਾਗ ਦੀਆਂ 5 ਤੋਂ ਵਧ ਗੱਡੀਆਂ ਪਹੁੰਚ ਗਈਆਂ ਹਨ।  ਮਿਲੀ ਜਾਣਕਾਰੀ ਮੁਤਾਬਕ ਜਿਸ ਰਬੜ ਦੀ ਫੈਕਟਰੀ ਵਿਚ ਅੱਗ ਲੱਗੀ ਹੈ, ਉਹ ਰਿਹਾਇਸ਼ੀ ਇਲਾਕਾ ਹੈ। ਅਚਾਨਕ ਅੱਗ ਲੱਗਣ ਕਾਰਨ ਲੋਕ ਘਰਾਂ ਵਿਚੋਂ ਬਾਹਰ ਨਿਕਲ ਦੇ ਭੱਜੇ। ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। 
Read More