06
Apr
ਮੋਹਾਲੀ : ਮੋਹਾਲੀ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਆਈ ਹੈ, ਜਿਸ 'ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਤੁਰੰਤ ਖ਼ਾਲੀ ਕਰਵਾ ਲਿਆ ਗਿਆ ਹੈ। ਜੁਡੀਸ਼ਅਲ ਅਧਿਕਾਰੀਆਂ ਵੱਲੋਂ ਇਸ ਧਮਕੀ ਭਰੀ ਈਮੇਲ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਦੀਆਂ ਜਾਂਚ ਟੀਮਾਂ ਅਤੇ ਬੰਬ ਨਿਰੋਧਕ ਦਸਤਾ ਕੁੱਝ ਹੀ ਮਿੰਟਾਂ 'ਚ ਪਹੁੰਚਣ ਵਾਲਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੋਹਾਲੀ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ ਅਤੇ ਪੁਲਸ ਵੱਲੋਂ ਅਦਾਲਤੀ ਕੰਪਲੈਕਸ ਨੂੰ ਖ਼ਾਲੀ ਕਰਵਾ ਕੇ ਜਾਂਚ ਕੀਤੀ ਗਈ ਪਰ ਉਸ ਸਮੇਂ ਪੁਲਸ ਨੂੰ ਕੋਈ ਵੀ ਸ਼ੱਕੀ ਚੀਜ਼ ਬਰਾਮਦ…
