17
Oct
ਨਵੀਂ ਦਿੱਲੀ (ਗੁਰਪ੍ਰੀਤ ਸਿੰਘ) : ਭਾਰਤੀ ਕ੍ਰਿਕਟ ਟੀਮ ਇਸੇ ਮਹੀਨੇ ਨਿਊਜ਼ੀਲੈਂਡ ਦੇ ਦੌਰੇ 'ਤੇ ਜਾਵੇਗੀ, ਜਿੱਥੇ ਦੋਵਾਂ ਟੀਮਾਂ ਵਿਚਾਲੇ 5 ਟੀ-20 ਕੌਮਾਂਤਰੀ ਮੈਚ, 5 ਵਨਡੇ ਅਤੇ 2 ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਜਾਣੀ ਹੈ। ਬੀਸੀਸੀਆਈ ਨੇ 22 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਇਸ ਦੌਰੇ ਲਈ ਭਾਰਤ ਦੀਆਂ ਤਿੰਨਾਂ ਫਾਰਮੈਟਾਂ ਦੀਆਂ ਟੀਮਾਂ ਦਾ ਐਲਾਨ ਕਰ ਦਿੱਤਾ ਹੈ। ਟੈਸਟ ਟੀਮ ਵਿੱਚ ਤਜਰਬੇਕਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਉਨ੍ਹਾਂ ਨੂੰ ਵਨਡੇ ਟੀਮ ਵਿੱਚ ਜਗ੍ਹਾ ਨਹੀਂ ਮਿਲੀ। ਇਸ ਦੌਰਾਨ ਨਿਊਜ਼ੀਲੈਂਡ ਦੇ ਸਾਬਕਾ ਤੇਜ਼ ਗੇਂਦਬਾਜ਼ ਟਿਮ ਸਾਊਦੀ ਨੇ ਮੁਹੰਮਦ ਸਿਰਾਜ ਨੂੰ ਕੀਵੀ ਟੀਮ ਲਈ ਵੱਡਾ ਖ਼ਤਰਾ ਦੱਸਿਆ ਹੈ। ਸਾਊਦੀ ਦਾ ਮੰਨਣਾ…
