24
Feb
ਕਪੂਰਥਲਾ - 26 ਫਰਵਰੀ ਨੂੰ ਪੂਰੇ ਦੇਸ਼ ਭਰ ਵਿਚ ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸੇ ਦੇ ਸੰਬੰਧ ਵਿਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸ਼ੋਭਾ ਯਾਤਰਾ ਵੀ ਕੱਢੀ ਜਾ ਰਹੀ ਹੈ। 25 ਫਰਵਰੀ ਨੂੰ ਕਪੂਰਥਲਾ ਵਿਖੇ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਕਰਕੇ ਇਥੇ ਸ਼ੋਭਾ ਯਾਤਰਾ ਵਾਲੇ ਰੂਟ 'ਤੇ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਮਹਾਸਿਵਰਾਤਰੀ ਦੀ ਧਾਰਮਿਕ ਮਹੱਤਤਾ ਨੂੰ ਸਮਝਦੇ ਹੋਏ ਆਈ. ਏ. ਐੱਸ. ਅਮਿਤ ਕੁਮਾਰ ਪੰਚਾਲ ਜ਼ਿਲ੍ਹਾ ਮੈਜਿਸਟਰੇਟ, ਕਪੂਰਥਲਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜਿਲਾ ਕਪੂਰਥਲਾ ਦੀਆਂ ਸਬ ਡਵੀਜਨਾਂ…