29
Nov
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਕਿਲੋਮੀਟਰ ਸਕੀਮ ਦੀਆਂ ਬੱਸਾਂ ਦਾ ਟੈਂਡਰ ਰੱਦ ਕਰਨ ਦੇ ਵਿਰੋਧ ਵਿੱਚ ਚੱਲ ਰਹੀ ਹੜਤਾਲ 'ਤੇ ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕਿਆ ਹੈ। ਹੜਤਾਲ ਵਿੱਚ ਸ਼ਾਮਲ ਸਾਰੇ ਕੱਚੇ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਵਿਭਾਗ ਨੇ ਇਸ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਈ-ਮੇਲ ਭੇਜ ਕੇ ਕਾਰਵਾਈ ਦੀ ਸੂਚਨਾ ਦਿੱਤੀ ਹੈ। ਧਰਨੇ ਨੂੰ 'ਨਜਾਇਜ਼' ਦੱਸਿਆ, ਜੁਰਮਾਨਾ ਵੀ ਲਾਇਆ ਮੁਲਾਜ਼ਮਾਂ ਨੂੰ ਭੇਜੀ ਗਈ ਮੇਲ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਕਰਮਚਾਰੀਆਂ ਨੇ 'ਨਜਾਇਜ਼' ਧਰਨੇ ਵਿੱਚ ਹਿੱਸਾ ਲਿਆ। ਸਰਕਾਰ ਨੇ ਕਿਹਾ ਹੈ ਕਿ ਇਸ ਧਰਨੇ ਕਾਰਨ ਸਰਕਾਰ ਨੂੰ ਆਰਥਿਕ ਨੁਕਸਾਨ ਪਹੁੰਚਿਆ ਹੈ।…
