Toppers

CM ਭਗਵੰਤ ਮਾਨ ਨੇ 10ਵੀਂ ਤੇ 12ਵੀਂ ਜਮਾਤ ਦੇ Toppers ਨੂੰ ਕੀਤਾ ਸਨਮਾਨਤ

ਜਲੰਧਰ/ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ 'ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਅਤੇ 12ਵੀਂ ਜਮਾਤ ਵਿਚੋਂ ਟੌਪਰ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 10ਵੀਂ ਅਤੇ 12ਵੀਂ ਜਮਾਤ ਵਿਚੋਂ ਟੌਪਰ ਆਏ ਵਿਦਿਆਰਥੀਆਂ ਨੂੰ ਸ਼ੀਲਡ ਅਤੇ ਚੈੱਕ ਦੇ ਕੇ ਸਨਮਾਨਤ ਕੀਤਾ।  ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬੱਚਿਆਂ ਨੂੰ ਵਧਾਈ ਦਿੰਦੇ ਕਿਹਾ ਕਿ 4024 ਸਕੂਲਾਂ ਦਾ ਨਤੀਜਾ 100 ਫ਼ੀਸਦੀ ਆਇਆ ਹੈ। ਪਿੰਡਾਂ ਦੇ ਛੋਟੇ-ਛੋਟੇ ਕਸਬਿਆਂ ਦੀਆਂ ਬੱਚੀਆਂ ਨੇ ਕਮਾਲ ਕਰਕੇ ਵਿਖਾਇਆ ਹੈ। ਸਾਡੇ ਵਿਦਿਆਰਥੀਆਂ ਵਿਚ ਟੈਲੇਂਟ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ…
Read More
8ਵੀਂ ’ਚੋਂ 100 ਫ਼ੀ ਸਦ ਅੰਕ ਲੈ ਕੇ ਪੁਨੀਤ ਵਰਮਾ ਨੇ ਮਾਪਿਆਂ ਤੇ ਸਕੂਲ ਦਾ ਨਾਮ ਕੀਤਾ ਰੌਸ਼ਨ

8ਵੀਂ ’ਚੋਂ 100 ਫ਼ੀ ਸਦ ਅੰਕ ਲੈ ਕੇ ਪੁਨੀਤ ਵਰਮਾ ਨੇ ਮਾਪਿਆਂ ਤੇ ਸਕੂਲ ਦਾ ਨਾਮ ਕੀਤਾ ਰੌਸ਼ਨ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 8ਵੀਂ ਜਮਾਤ ਦੇ ਨਤੀਜੇ ’ਚ ਸੂਬੇ ਭਰ ’ਚੋਂ ਪਹਿਲਾ ਸਥਾਨ ਹਾਸਲ ਕਰ ਕੇ ਹੁਸ਼ਿਆਰਪੁਰ ਦੇ ਪੁਨੀਤ ਵਰਮਾ ਨੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਚੀਫ਼ ਖ਼ਾਲਸਾ ਦੀਵਾਨ ਅਧੀਨ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦੇ ਵਿਦਿਆਰਥੀ ਪੁਨੀਤ ਵਰਮਾ ਪੁੱਤਰ ਅਸ਼ੋਕ ਵਰਮਾ ਵਾਸੀ ਮੁਹੱਲਾ ਗੋਕਲ ਨਗਰ ਨੇ 100 ਫ਼ੀ ਸਦ ਅੰਕ ਪ੍ਰਾਪਤ ਕੀਤੇ ਹਨ। ਨਤੀਜਾ ਆਉਣ ਤੋਂ ਬਾਅਦ ਇਹ ਖ਼ਬਰ ਸੁਣਦਿਆਂ ਹੀ ਕਿ ਪੁਨੀਤ ਵਰਮਾ ਪੰਜਾਬ ’ਚੋਂ ਪਹਿਲੇ ਨੰਬਰ ’ਤੇ ਆਇਆ ਹੈ, ਘਰ ’ਚ ਖ਼ੁਸ਼ੀ ਦਾ ਮਾਹੌਲ ਬਣ ਗਿਆ ਅਤੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ…
Read More