21
Jun
ਟੋਰਾਂਟੋ: ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ, ਨਿਖਾਰਨ ਤੇ ਤਰਾਸ਼ਣ ਦੇ ਮਨੋਰਥ ਨਾਲ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਡਾ. ਦਲਬੀਰ ਸਿੰਘ ਕਥੂਰੀਆ ਕੈਨੇਡਾ ਚੇਅਰਮੈਨ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ ਅਗਵਾਈ ਹੇਠ ਛੇਵੀਂ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਕੈਨੇਡਾ ਦੇ ਸ਼ਹਿਰ ਬਰੈਂਪਟਨ (ਟੋਰਾਂਟੋ) ਦੇ ਵਿਸ਼ਵ ਪੰਜਾਬੀ ਭਵਨ ਵਿਖੇ ਅੱਜ ਬੜੇ ਉਤਸ਼ਾਹ ਨਾਲ ਸ਼ੁਰੂ ਹੋ ਗਈ ਹੈ। ਕਾਨਫਰੰਸ ਦਾ ਆਰੰਭ ਸਿੱਖ ਰਹੁ-ਰੀਤਾਂ ਨਾਲ ਸੁਬੇਗ ਸਿੰਘ ਕਥੂਰੀਆ ਵੱਲੋਂ ਰਸਭਿੰਨੇ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਉਪਰੰਤ ਸ੍ਰੀ ਰਿੰਟੂ ਭਾਟੀਆ ਵੱਲੋਂ ਸ਼ਬਦ ਗਾਇਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਡਾ. ਦਲਬੀਰ ਸਿੰਘ ਕਥੂਰੀਆ, ਸ਼੍ਰੋਮਣੀ ਪੰਜਾਬੀ ਲੇਖਕ ਡਾ.ਵਰਿਆਮ ਸਿੰਘ ਸੰਧੂ, ਪੰਜਾਬ ਯੂਨੀਵਰਸਿਟੀ…