19
May
ਜਲੰਧਰ - ਜੇਕਰ ਤੁਸੀਂ ਵੀ ਭਲਕੇ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਬਾਰੇ ਸੋਚ ਰਹੇ ਹੋ ਤਾਂ ਤੁਹਾਡੇ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਭਲਕੇ ਬੱਸ ਵਿੱਚ ਸਫ਼ਰ ਕਰਨ ਵਾਲਿਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਭਲਕੇ ਯਾਨੀ ਕਿ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਪਨਬਸ ਦੇ ਵਰਕਸ਼ਾਪ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ ਅਤੇ ਬੱਸ ਸਟੈਂਡ ਬੰਦ ਰਹਿਣਗੇ। ਠੇਕਾ ਕਰਮਚਾਰੀਆਂ ਵੱਲੋਂ ਪੱਕਾ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ 20 ਮਈ ਤੋਂ 3 ਦਿਨਾਂ ਦੀ ਹੜਤਾਲ ਦੇ ਸੱਦੇ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਨਬਸ ਦੇ…
