09
Feb
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਲੋਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਲਈ ਵਰਤੇ ਗੱਦਾਰ ਸ਼ਬਦ ਦਾ ਵਿਵਾਦ ਵੱਧਦਾ ਹੀ ਜਾ ਰਿਹਾ ਹੈ। ਹੁਣ ਫਿਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਇਸ ਮੁੱਦੇ ਨੂੰ ਲੈ ਕੇ ਰਵਨੀਤ ਬਿੱਟੂ 'ਤੇ ਤਿੱਖਾ ਤੰਜ ਕੱਸਿਆ ਗਿਆ ਹੈ। ਉਨ੍ਹਾਂ ਨੇ ਐਕਸ 'ਤੇ ਲਿਖਿਆ ਕਿ ਰਵਨੀਤ ਸਿੰਘ ਬਿੱਟੂ ਸਿਰਫ ਗੱਦਾਰ ਹੀ ਨਹੀਂ, ਸਗੋਂ ਝੂਠਾ ਵੀ ਹੈ। ਰਾਜਾ ਵੜਿੰਗ ਨੇ ਬਿੱਟੂ ਦੇ ਉਸ ਦਾਅਵੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ, ਜਿਸ 'ਚ ਉਨ੍ਹਾਂ ਨੇ ਰਾਹੁਲ ਗਾਂਧੀ ਵਲੋਂ ਉਨ੍ਹਾਂ ਨਾਲ ਸਰੀਰਕ ਲੜਾਈ ਕਰਨ ਦੀ ਗੱਲ ਕਹੀ ਸੀ। ਰਾਜਾ ਵੜਿੰਗ ਨੇ ਕਿਹਾ ਕਿ ਜਿਸ ਸਮੇਂ…
