08
Aug
ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਤੇਜ਼ਧਾਰ ਹਥਿਆਰ ਨਾਲ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਨਿਜ਼ਾਮੂਦੀਨ ਇਲਾਕੇ ਵਿੱਚ ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਆਸਿਫ਼ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਪਾਰਕਿੰਗ ਵਿਵਾਦ ਨੂੰ ਲੈ ਕੇ ਵਾਪਰੀ ਦੱਸੀ ਜਾ ਰਹੀ ਹੈ, ਜਿਸ ਦੌਰਾਨ ਝਗੜਾ ਵਧਣ ਤੋਂ ਬਾਅਦ ਹਮਲਾਵਰਾਂ ਨੇ ਆਸਿਫ਼ 'ਤੇ ਤੇਜ਼ਧਾਰ ਚੀਜ਼ ਨਾਲ ਹਮਲਾ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪੁਲਸ ਨੇ ਇਸ ਕਤਲ ਦੇ ਸਬੰਧ ਵਿੱਚ ਦੋ…