06
Jul
ਹੁਸ਼ਿਆਰਪੁਰ : ਅੱਜ ਹੁਸ਼ਿਆਰਪੁਰ ਦੇ ਮੁਕੇਰੀਆਂ ਵਿੱਚ ਟਰੱਕ ਯੂਨੀਅਨ ਪ੍ਰਧਾਨ ਦਾ ਇੱਟਾਂ ਨਾਲ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਵਿਵਾਦ ਮੁਕੇਰੀਆਂ ਦੀ ਟਰੱਕ ਯੂਨੀਅਨ ਵਿੱਚ ਕੰਧ ਬਣਾਉਣ ਨੂੰ ਲੈ ਕੇ ਸ਼ੁਰੂ ਹੋਇਆ ਸੀ ਜਿਸ ਵਿੱਚ ਪ੍ਰਧਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਭਜਨ ਸਿੰਘ ਅਟਵਾਲ, 80 ਸਾਲ ਵਜੋਂ ਹੋਈ ਹੈ, ਜੋ ਪਿੰਡ ਤਗੜਾ ਖੁਰਦ ਦਾ ਰਹਿਣ ਵਾਲਾ ਸੀ। ਹਰਭਜਨ ਸਿੰਘ ਅਟਵਾਲ ਮੁਕੇਰੀਆਂ ਟਰੱਕ ਯੂਨੀਅਨ ਦਾ ਪ੍ਰਧਾਨ ਵੀ ਸੀ। ਪਿਛਲੇ ਕਈ ਸਮੇਂ ਤੋਂ ਟਰੱਕ ਯੂਨੀਅਨ 'ਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਕੁਝ ਦਿਨ ਪਹਿਲਾਂ ਟਰੱਕ ਯੂਨੀਅਨ ਦੇ ਅੰਦਰ ਇੱਕ ਕੰਧ ਬਣੀ ਸੀ,…
