University

ਭਗਵੰਤ ਮਾਨ ਦਾ ਵੱਡਾ ਐਲਾਨ- ਅਨੰਦਪੁਰ ਸਾਹਿਬ ‘ਚ ਬਣਾਈ ਜਾਵੇਗੀ ਵਰਲਡ ਕਲਾਸ ਯੂਨੀਵਰਸਿਟੀ

ਭਗਵੰਤ ਮਾਨ ਦਾ ਵੱਡਾ ਐਲਾਨ- ਅਨੰਦਪੁਰ ਸਾਹਿਬ ‘ਚ ਬਣਾਈ ਜਾਵੇਗੀ ਵਰਲਡ ਕਲਾਸ ਯੂਨੀਵਰਸਿਟੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਇੱਕ ਵਰਲਡ ਕਲਾਸ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਆਧੁਨਿਕ ਸਿੱਖਿਆ, ਰਿਸਰਚ ਅਤੇ ਨਵੀਂ ਟੈਕਨੋਲੋਜੀ ਦਾ ਕੇਂਦਰ ਬਣੇਗੀ, ਜਿਸ ਨਾਲ ਪੰਜਾਬ ਦੇ ਵਿਦਿਆਰਥੀਆਂ ਨੂੰ ਗਲੋਬਲ ਪੱਧਰੀ ਸਿੱਖਿਆ ਆਪਣੇ ਘਰ ਦੇ ਨੇੜੇ ਹੀ ਮਿਲ ਸਕੇਗੀ। ਮਾਨ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਲੋਕੇਸ਼ਨ, ਬੁਨਿਆਦੀ ਢਾਂਚਾ ਅਤੇ ਪਾਠਕ੍ਰਮ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਸਰਕਾਰ ਦਾ ਮਕਸਦ ਹੈ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ 'ਚ ਇੱਕ ਨਵਾਂ ਮਿਆਰ ਪ੍ਰਦਾਨ ਕੀਤਾ ਜਾਵੇ।
Read More
ਨਾਮਜ਼ਦਗੀ ਮਗਰੋਂ PU ਵਿਦਿਆਰਥੀ ਤਿਆਰੀ ”ਚ ਜੁੱਟੇ, ਸ਼ਾਂਤੀਪੂਰਨ ਹੋ ਰਿਹਾ ਚੋਣ ਪ੍ਰਚਾਰ

ਨਾਮਜ਼ਦਗੀ ਮਗਰੋਂ PU ਵਿਦਿਆਰਥੀ ਤਿਆਰੀ ”ਚ ਜੁੱਟੇ, ਸ਼ਾਂਤੀਪੂਰਨ ਹੋ ਰਿਹਾ ਚੋਣ ਪ੍ਰਚਾਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਯੂਨੀਵਰਸਿਟੀ ’ਚ ਨਾਮਜ਼ਦਗੀ ਤੋਂ ਬਾਅਦ ਪ੍ਰਧਾਨ ਤੇ ਸਾਥੀ ਵਿਦਿਆਰਥੀਆਂ ਨੂੰ ਵੋਟ ਅਪੀਲ ਕਰਦੇ ਦੇਖੇ ਗਏ। ਸਟੂਡੈਂਟ ਸੈਂਟਰ ਵਿਖੇ ਪ੍ਰਸ਼ਾਸਨ ਵੱਲੋਂ ਸਖ਼ਤੀ ਕੀਤੀ ਗਈ ਹੈ, ਜਿਸ ਨਾਲ ਮਾਹੌਲ ਸ਼ਾਂਤ ਬਣਿਆ ਹੋਇਆ ਹੈ। ਜਿਵੇਂ-ਜਿਵੇਂ ਚੋਣਾਂ ਨਜ਼ਦੀਕ ਆ ਰਹੀਆਂ ਹਨ, ਵਿਦਿਆਰਥੀ ਸੰਗਠਨਾਂ ਦੇ ਮੈਂਬਰਾਂ ਦੀ ਸਰਗਰਮੀ ਵੀ ਵੱਧ ਗਈ ਹੈ। ਵਿਦਿਆਰਥੀ ਸੰਗਠਨ ਮੈਨੀਫੈਸਟੋ ਅਨੁਸਾਰ ਵਿਦਿਆਰਥੀਆਂ ਦੇ ਮੁੱਦਿਆਂ ਨੂੰ ਹੱਲ ਕਰਵਾਉਣ ਦਾ ਭਰੋਸਾ ਦੇ ਕੇ ਵਿਦਿਆਰਥੀਆਂ ਨੂੰ ਲੁਭਾ ਰਹੇ ਹਨ। ਸਾਰੇ ਸੰਗਠਨਾਂ ਵੱਲੋਂ ਵਿਦਿਆਰਥੀ ਮੁੱਦਿਆਂ ਨੂੰ ਪਹਿਲ ਦਿੱਤੀ ਗਈ ਹੈ, ਜਿਨ੍ਹਾਂ ’ਚ ਯੂਨੀਵਰਸਿਟੀ ਵੱਲੋਂ ਲਿਆ ਜਾਣ ਵਾਲਾ ਹਲਫ਼ਨਾਮਾ ਵਾਪਸ ਕਰਵਾਉਣਾ, ਹੋਸਟਲਾਂ ਦੀ ਹਾਲਤ ਠੀਕ ਕਰਵਾਉਣਾ, ਪਾਰਕਿੰਗ ਦੀ ਸਮੱਸਿਆ ਦਾ…
Read More
ਬੈਂਗਲੁਰੂ ਸਿਟੀ ਯੂਨੀਵਰਸਿਟੀ ਦਾ ਨਾਮ ਰੱਖਿਆ ਜਾਵੇਗਾ ਡਾ. ਮਨਮੋਹਨ ਸਿੰਘ ਦੇ ਨਾਂ `ਤੇ

ਬੈਂਗਲੁਰੂ ਸਿਟੀ ਯੂਨੀਵਰਸਿਟੀ ਦਾ ਨਾਮ ਰੱਖਿਆ ਜਾਵੇਗਾ ਡਾ. ਮਨਮੋਹਨ ਸਿੰਘ ਦੇ ਨਾਂ `ਤੇ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪ੍ਰਸਿੱਧ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ (Dr. Manmohan Singh ) ਦੇੇ ਨਾਮ ਤੇ ਕਰਨਾਟਕ ਮੰਤਰੀ ਮੰਡਲ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਸਰਕਾਰੀ ਬੈਂਗਲੁਰੂ ਸਿਟੀ ਯੂਨੀਵਰਸਿਟੀ (Bangalore City University) ਦਾ ਨਾਮ ਰੱਖਿਆ ਜਾਵੇਗਾ । ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਬੰਗਲੌਰ ਦਿਹਾਤੀ ਜ਼ਿਲ੍ਹੇ ਦਾ ਨਾਮ ਵੀ ਬਦਲ ਕੇ ਬੰਗਲੌਰ ਉੱਤਰੀ ਜ਼ਿਲ੍ਹਾ ਅਤੇ ਬਾਗੇਪੱਲੀ ਤਾਲੁਕ ਦਾ ਨਾਮ ਭਾਗਿਆ ਨਗਰ ਕਰਨ ਦਾ ਫੈਸਲਾ ਕੀਤਾ ਗਿਆ ਹੈ ਤੇ ਉਕਤ ਫ਼ੈਸਲੇ ਨੂੰ ਮਨਜ਼ੂੂਰੀ ਨੰਦੀ ਪਹਾੜੀਆਂ `ਤੇ ਮੁੱਖ ਮੰਤਰੀ ਸਿਧਾਰਮਈਆ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ (Karnataka Cabinet) ਦੀ ਮੀਟਿੰਗ ਵਿੱਚ ਦਿੱਤੀ…
Read More
ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਨਵਾਂ ਐਲਾਣ

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਨਵਾਂ ਐਲਾਣ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਪਾਕਿਸਤਾਨ ਵਿਚਾਲੇ ਹੋਏ ਤਣਾਅ ਕਾਰਨ ਪੰਜਾਬ ਵਿੱਚ ਯੂਨੀਵਰਸਿਟੀਆਂ ਬੰਦ ਕਰ ਦਿੱਤੀਆਂ ਗਈਆ ਸਨ ਅਤੇ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਵੀ ਬਦਲਾਅ ਕੀਤਾ ਗਿਆ ਸੀ। ਹੁਣ ਯੂਨੀਵਰਸਿਟੀ ਵੱਲੋਂ ਨਵੀਂ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ ਦੱਸ ਦੇਈਏ ਕਿ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ 10 ਮਈ ਦੇ ਨੋਟਿਸ ਵਿੱਚ ਸੋਧ ਕਰਕੇ ਸਮੈਸਟਰ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਹੁਣ ਇਹ ਪ੍ਰੀਖਿਆਵਾਂ 13 ਅਤੇ 14 ਮਈ ਦੀ ਬਜਾਏ 15 ਮਈ ਤੋਂ ਸ਼ੁਰੂ ਹੋਣਗੀਆਂ। ਇਸ ਦੇ ਨਾਲ ਹੀ, PU-CET (UG) ਪ੍ਰਵੇਸ਼ ਪ੍ਰੀਖਿਆ 12 ਮਈ ਨੂੰ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਹੋਵੇਗੀ। ਪੰਜਾਬ ਯੂਨੀਵਰਸਿਟੀ ਦੇ ਪ੍ਰੀਖਿਆ ਕੰਟਰੋਲਰ ਨੇ ਇੱਕ ਨੋਟਿਸ ਜਾਰੀ ਕਰਕੇ ਦੱਸਿਆ ਕਿ…
Read More
ਪੰਜਾਬ ਸਰਕਾਰ ਦੇ ਯੂਨੀਵਰਿਸਟੀਆਂ ਕਾਲਜਾਂ ਨੂੰ ਨਵੇਂ ਨਿਰਦੇਸ਼ ਹੋਏ ਜਾਰੀ!

ਪੰਜਾਬ ਸਰਕਾਰ ਦੇ ਯੂਨੀਵਰਿਸਟੀਆਂ ਕਾਲਜਾਂ ਨੂੰ ਨਵੇਂ ਨਿਰਦੇਸ਼ ਹੋਏ ਜਾਰੀ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵੱਲੋਂ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਬੀਤੇ ਦਿਨੀ ਸਕੂਲਾਂ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਬੰਦ ਕਰਨ ਦੀ ਹਦਾਇਤ ਦਿੱਤੀ ਗਈ ਸੀ। ਇਸੇ ਦੇ ਤਹਿਤ ਹੁਣ ਪੰਜਾਬ ਸਰਕਾਰ ਵੱਲੋਂ ਯੂਨੀਵਰਸਟੀਆਂ ਨੂੰ ਨਵੀਂ ਹਦਾਇਤ ਜਾਰੀ ਕੀਤੀ ਗਈ ਹੈ। ਭਾਵੇਂ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ ਅਤੇ ਵਿਦਿਆਰਥੀ ਆਪਣੇ ਘਰ ਵਾਪਸ ਜਾ ਸਕਦੇ ਹਨ, ਪਰ ਜੇਕਰ ਕੋਈ ਵਿਦਿਆਰਥੀ ਸੁਰੱਖਿਆ, ਆਵਾਜਾਈ, ਜਾਂ ਨਿੱਜੀ ਕਾਰਨਾਂ ਕਰਕੇ ਅਜਿਹਾ ਕਰਨ ਦੇ ਯੋਗ ਨਹੀਂ ਹੈ ਜਾਂ ਅਜਿਹਾ ਕਰਨ ਤੋਂ ਅਸਮਰੱਥ ਹੈ ਤਾਂ ਉਸਨੂੰ ਕੈਂਪਸ ਛੱਡਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਜਦੋਂ ਤੱਕ ਆਖਰੀ ਵਿਦਿਆਰਥੀ ਤੱਕ ਕੈਂਪਸ ਵਿੱਚ ਰਹਿੰਦਾ ਹੈ, ਉਨ੍ਹਾਂ ਦੀ ਸੁਰੱਖਿਆ,…
Read More
ਪੰਜਾਬ ਯੂਨੀਵਰਸਿਟੀ ਪੁੱਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਪੰਜਾਬ ਯੂਨੀਵਰਸਿਟੀ ਪੁੱਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਨੈਸ਼ਨਲ ਟਾਈਮਜ਼ ਬਿਊਰੋ :- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੰਜਾਬ ਯੂਨੀਵਰਸਿਟੀ ਦੇ 72ਵੇਂ ਡਿਗਰੀ ਵੰਡ ਸਮਾਰੋਹ 'ਚ ਮੁੱਖ ਮਹਿਮਾਨ ਵਲੋਂ ਸ਼ਾਮਲ ਹੋਏ। ਉਨ੍ਹਾਂ ਵਲੋਂ ਯੂਨੀਵਰਸਿਟੀ 'ਚ 72ਵੇਂ ਸਲਾਨਾ ਕਨਵੋਕੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਜਿਮਨੇਜ਼ੀਅਮ ਹਾਲ 'ਚ ਹੋ ਰਿਹਾ ਹੈ। ਇੱਥੇ ਕਈ ਨਾਮਵਰ ਹਸਤੀਆਂ ਪਹੁੰਚੀਆਂ ਹੋਈਆਂ ਹਨ। ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਹਰਿਆਣਾ ਦੇ ਰਾਜਪਾਲ ਭੰਡਾਰੂ ਦੱਤਾਤਰੇ ਅਤੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਮੌਜੂਦ ਹਨ।
Read More
ਪੰਜਾਬੀ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਚ ਕਾਲੇ ਜਾਦੂ ਦੀ ਦਹਿਸ਼ਤ, ਵਿਦਿਆਰਥਣਾਂ ਚ ਡਰ ਦਾ ਮਾਹੌਲ

ਪੰਜਾਬੀ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਚ ਕਾਲੇ ਜਾਦੂ ਦੀ ਦਹਿਸ਼ਤ, ਵਿਦਿਆਰਥਣਾਂ ਚ ਡਰ ਦਾ ਮਾਹੌਲ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਯੂਨੀਵਰਸਿਟੀ ਵਿੱਚ ਕਾਲੇ ਜਾਦੂ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਕੁੜੀਆਂ ਦੇ ਹੋਸਟਲ ਵਿੱਚ ਵੀ ਅਜਿਹੀ ਹੀ ਘਟਨਾ ਵਾਪਰੀ। ਇਸ ਬਾਰੇ ਜਾਣਕਾਰੀ ਮਿਲਣ ‘ਤੇ ਹੋਸਟਲ ਵਾਰਡਨ ਨੇ ਕਾਲਾ ਜਾਦੂ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਜਿਹਾ ਨਾ ਕਰਨ ਲਈ ਕਿਹਾ ਹੈ। ਅੱਜ ਯਾਨੀ ਸ਼ਨੀਵਾਰ ਸਵੇਰੇ, ਇੱਕ ਜਗ੍ਹਾ ‘ਤੇ ਕਾਲੇ ਜਾਦੂ ਦੀ ਘਟਨਾ ਸਾਹਮਣੇ ਆਈ। ਜਿਸ ਤੋਂ ਬਾਅਦ ਗਰਲਜ਼ ਹੋਸਟਲ ਵਿੱਚ ਡਰ ਦਾ ਮਾਹੌਲ ਹੈ। ਸ਼ਨੀਵਾਰ ਸਵੇਰੇ ਕੁੜੀਆਂ ਦੇ ਹੋਸਟਲ ਦੇ ਵਿਹੜੇ ਵਿੱਚ ਚਿੱਟੇ ਰੰਗ ਵਿੱਚ ਕੁਝ ਲਿਖਿਆ ਹੋਇਆ ਦੇਖਿਆ ਗਿਆ। ਇਹ ਦੇਖ ਕੇ ਵਿਦਿਆਰਥੀ ਹੈਰਾਨ ਰਹਿ ਗਏ ਅਤੇ ਉਨ੍ਹਾਂ ਨੇ…
Read More