03
Mar
ਨੈਸ਼ਨਲ ਟਾਈਮਜ਼ ਬਿਊਰੋ :- ਉੱਤਰਾਖੰਡ ਵਿੱਚ ਬਦਰੀਨਾਥ ਧਾਮ ਨੇੜੇ ਪਿੰਡ ਮਾਣਾ ਕੋਲ ਬਰਫ ਵਿੱਚ ਦੱਬੇ ਮਜ਼ਦੂਰਾਂ ਨੂੰ ਬਾਹਰ ਕੱਢਣ ਦੇ ਚੱਲ ਰਹੇ ਬਚਾਅ ਕਾਰਜਾਂ ਦੌਰਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਬਚਾਅ ਟੀਮਾਂ ਦੇ ਮੈਂਬਰਾਂ ਨੂੰ ਗੁਰਦੁਆਰਿਆਂ ਵਿੱਚ ਰਿਹਾਇਸ਼ ਅਤੇ ਲੰਗਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਬਚਾਅ ਕਾਰਜਾਂ ਵਿੱਚ ਲੱਗੇ ਵੱਖ-ਵੱਖ ਏਜੰਸੀਆਂ ਦੇ 150 ਤੋਂ ਵੱਧ ਮੈਂਬਰ ਇਥੇ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਅਤੇ ਗੁਰਦੁਆਰਾ ਸ੍ਰੀ ਜੋਸ਼ੀ ਮੱਠ ਵਿੱਚ ਠਹਿਰੇ ਹੋਏ ਹਨ। ਇਨ੍ਹਾਂ ਨੂੰ ਇੱਥੇ ਦੋਵਾਂ ਗੁਰਦੁਆਰਿਆਂ ਵਿੱਚ ਰਿਹਾਇਸ਼ ਅਤੇ ਲੰਗਰ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਇਸ ਤੋਂ ਇਲਾਵਾ ਹੋਰ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਬਚਾਅ ਟੀਮਾਂ…