14
Apr
ਅੰਮ੍ਰਿਤਸਰ- ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੇ ਪਾਵਨ ਮੌਕੇ ‘ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਪਹੁੰਚ ਕੇ ਨਤਮਸਤਕ ਹੋ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਸਵੇਰੇ ਤੜਕੇ ਤੋਂ ਹੀ ਸੰਗਤਾਂ ਦਾ ਵੱਡਾ ਇਕੱਠ ਸ੍ਰੀ ਦਰਬਾਰ ਸਾਹਿਬ ਵੱਲ ਵਧਦਾ ਦਿਖਾਈ ਦਿੱਤਾ, ਜਿੱਥੇ ਹਰ ਸ਼ਰਧਾਲੂਆਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਅਰਦਾਸ ਕੀਤੀ। ਇਸ ਮੌਕੇ ਸੰਗਤਾਂ ਵੱਲੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ ਗਿਆ। ਸ਼ਰਧਾਲੂਆਂ ਦਾ ਕਹਿਣਾ ਸੀ ਕਿ ਇਹ ਦਿਨ ਉਨ੍ਹਾਂ ਲਈ ਬਹੁਤ ਹੀ ਮਹੱਤਵਪੂਰਨ ਹੈ, ਕਿਉਂਕਿ ਅੱਜ ਦੇ ਦਿਨ ਦਸਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਾਜਨਾ ਕਰਕੇ ਸਿੱਖ ਕੌਮ…
