04
Oct
ਲੁਧਿਆਣਾ : ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਟੀਮ ਨੇ ਲੁਧਿਆਣਾ ਰੂਰਲ ਇਲਾਕੇ ਵਿਚ ਐਨਕਾਊਂਟਰ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਵਿੱਕੀ ਨਿਹੰਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿੱਕੀ ਨਿਹੰਗ ਵਿਦੇਸ਼-ਅਧਾਰਤ ਗੈਂਗਸਟਰਾਂ ਡੋਨੀ ਬੱਲ ਅਤੇ ਮੁੰਨਾ ਘਨਸ਼ਾਮਪੁਰੀਆ ਦਾ ਨਜ਼ਦੀਕੀ ਦੱਸਿਆ ਜਾ ਰਿਹਾ ਹੈ। ਪੁਲਸ ਮੁਤਾਬਕ ਜਦੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਨੇ ਦੋਸ਼ੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਸ 'ਤੇ ਫ਼ਾਇਰਿੰਗ ਕਰ ਦਿੱਤੀ, ਜਿਸ ਉਪਰੰਤ ਪੁਲਸ ਦੀ ਜਵਾਬੀ ਕਾਰਵਾਈ ਤੋਂ ਬਾਅਦ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ। ਗ੍ਰਿਫ਼ਤਾਰ ਵਿੱਕੀ ਨਿਹੰਗ ਸੋਸ਼ਲ ਮੀਡੀਆ ਇਨਫਲੂਐਂਸਰ ਕਾਰਤਿਕ ਬੱਗਾ ਦੀ ਹੱਤਿਆ (23 ਅਗਸਤ…
