25
Apr
ਸ਼੍ਰੀਨਗਰ- ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਕਸ਼ਮੀਰ ਦੌਰੇ 'ਤੇ ਗਏ ਹਨ। ਇਸ ਦੌਰਾਨ ਉਨ੍ਹਾਂ ਪਹਿਲਗਾਮ ਅੱਤਵਾਦੀ ਹਮਲੇ ਵਿਚ ਜ਼ਖ਼ਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ। ਰਾਹੁਲ ਨੇ ਹਮਲੇ ਵਿਚ ਜ਼ਖ਼ਮੀ ਲੋਕਾਂ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਇੱਥੇ ਬਾਦਾਮੀਬਾਗ ਛਾਉਣੀ ਵਿਚ ਫ਼ੌਜ ਦੇ ਬੇਸ ਹਸਪਤਾਲ ਗਏ। ਉਨ੍ਹਾਂ ਨੇ ਅੱਤਵਾਦੀ ਹਮਲੇ ਦੇ ਪੀੜਤਾਂ ਨਾਲ ਵੀ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨੇ ਕਿਹਾ ਕਿ ਪਹਿਲਗਾਮ ਵਿਚ ਹੋਇਆ ਅੱਤਵਾਦੀ ਹਮਲਾ ਮਨੁੱਖਤਾ 'ਤੇ ਹਮਲਾ ਹੈ, ਮੁਹੱਬਤ ਅਤੇ ਭਾਈਚਾਰੇ ਨੂੰ ਮਿਟਾਉਣ ਦੀ ਇਕ ਸ਼ਰਮਨਾਕ ਕੋਸ਼ਿਸ਼ ਹੈ। ਅੱਤਵਾਦ ਖਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣਾ ਹੋਵੇਗਾ। ਸਾਨੂੰ ਇਕੱਠੇ ਮਿਲ ਕੇ…