21
Mar
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਸ਼ੁੱਕਰਵਾਰ ਤੋਂ ਸ਼ੁਰੂ ਹੋ ਗਿਆ। ਇਹ ਸੈਸ਼ਨ ਕਾਫੀ ਹੰਗਾਮੇਦਾਰ ਰਹਿਣ ਦੀ ਉਮੀਦ ਹੈ, ਕਿਉਂਕਿ ਵਿਰੋਧੀ ਧਿਰ ਦੇ ਵਿਧਾਇਕ ਇਸ ਦੌਰਾਨ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਆਪਣਾ ਚੌਥਾ ਬਜਟ ਪੇਸ਼ ਕਰੇਗੀ। ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਨ੍ਹਾਂ ਦੀ ਪਾਰਟੀ ਵਿਧਾਨ ਸਭਾ 'ਚ ਕਿਸਾਨਾਂ ਦੇ ਮੁੱਦੇ ਚੁੱਕੇਗੀ। ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣਾ ਭਾਸ਼ਣ ਦੇਣਗੇ, ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਵਿਧਾਨ ਸਭਾ ਦੀ ਕਾਰਵਾਈ ਰੋਕੀ ਜਾਵੇਗੀ। ਇਸ ਤੋਂ…