06
Jul
ਚੰਡੀਗੜ੍ਹ, 6 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਚਾਰ ਦਿਨਾਂ ਦਾ ਵਿਜੀਲੈਂਸ ਰਿਮਾਂਡ ਸ਼ਨੀਵਾਰ ਨੂੰ ਖਤਮ ਹੋ ਗਿਆ। ਹੁਣ ਉਨ੍ਹਾਂ ਨੂੰ ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਦੇ ਰਿਮਾਂਡ ਨੂੰ ਵਧਾਉਣ ਦੀ ਮੰਗ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ, ਵਿਜੀਲੈਂਸ ਟੀਮ ਮਜੀਠੀਆ ਨੂੰ ਉੱਤਰ ਪ੍ਰਦੇਸ਼ ਦੇ ਗੋਰਖਪੁਰ ਲੈ ਗਈ, ਜਿੱਥੇ ਉਨ੍ਹਾਂ ਨੇ ਸਰਾਇਆ ਡਿਸਟਿਲਰੀ ਦੀ ਜਾਂਚ ਕੀਤੀ। ਇਸ ਡਿਸਟਿਲਰੀ ਨੂੰ ਮਜੀਠੀਆ ਪਰਿਵਾਰ ਨਾਲ ਜੋੜਿਆ ਗਿਆ ਦੱਸਿਆ ਜਾ ਰਿਹਾ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉੱਥੋਂ ਕੁਝ ਮਹੱਤਵਪੂਰਨ ਦਸਤਾਵੇਜ਼ ਅਤੇ ਸੁਰਾਗ…
