11
Feb
ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਰਾਸ਼ਟਰੀ ਅਪ੍ਰੈਂਟਿਸਸ਼ਿਪ ਕੌਂਸਲ ਦੇ ਉਪ ਚੇਅਰਮੈਨ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਵਿਚ ਬਹੁ-ਰਾਸ਼ਟਰੀ ਕਾਰਪੋਰੇਸ਼ਨਾਂ (ਐੱਮ.ਐੱਨ.ਸੀ.) ਅਤੇ ਉਦਯੋਗਾਂ ਵਲੋਂ ਨੌਜਵਾਨਾਂ ਨੂੰ ਵੱਡੀ ਪੱਧਰ ‘ਤੇ ਅਪ੍ਰੈਂਟਿਸਸ਼ਿਪ ਦੇ ਮੌਕੇ ਪ੍ਰਦਾਨ ਕੀਤੇ ਜਾਣ ਦੀ ਜ਼ੋਰਦਾਰ ਅਪੀਲ ਕੀਤੀ ਹੈ। ਸੰਸਦ ਵਿਚ ਆਪਣੇ ਸਵਾਲ ਦੇ ਲਿਖਤੀ ਜਵਾਬ ਵਿਚ, ਡਾ. ਸਾਹਨੀ ਨੂੰ ਪੰਜਾਬ ਵਿਚ ਘੱਟ ਇੰਟਰਨਸ਼ਿਪ ਸੰਖਿਆਵਾਂ ਬਾਰੇ ਸਬੰਧੀ ਅੰਕੜੇ ਪ੍ਰਾਪਤ ਹੋਏ ਹਨ। ਡਾ. ਸਾਹਨੀ ਨੇ ਹੈਰਾਨੀ ਪ੍ਰਗਟ ਕੀਤੀ ਕਿ ਪੰਜਾਬ ਨੂੰ ਸਿਰਫ਼ 742 ਇੰਟਰਨਸ਼ਿਪ ਪੇਸ਼ਕਸ਼ਾਂ ਪ੍ਰਾਪਤ ਹੋਈਆਂ ਹਨ, ਜੋ ਕਿ ਇਸਦੀ ਆਬਾਦੀ ਦੇ ਆਕਾਰ ਨੂੰ ਦੇਖਦੇ ਹੋਏ ਬਹੁਤ ਘੱਟ ਹਨ। ਇਸ ਤੋਂ ਵੀ ਵੱਧ ਚਿੰਤਾਜਨਕ ਹੈ ਘੱਟ…