26
Jan
ਮੁੱਲਾਪੁਰ ਦਾਖਾ - ਸਥਾਨਕ ਰਾਏਕੋਟ ਰੋਡ ’ਤੇ ਫਲਾਈਓਵਰ ਪੁਲ ਨੇੜੇ ਚਾਈਨਾ ਡੋਰ ਦੀ ਲਪੇਟ ਵਿੱਚ ਆ ਕੇ ਇੱਕ ਸਕੂਟਰ ਸਵਾਰ ਔਰਤ ਦੀ ਦਰਦਨਾਕ ਮੌਤ ਹੋ ਗਈ। ਘਟਨਾ ਦੌਰਾਨ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ, ਜਿਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਰਬਜੀਤ ਕੌਰ ਪਤਨੀ ਮਨਦੀਪ ਸਿੰਘ, ਵਾਸੀ ਪਿੰਡ ਅਕਾਲਗੜ੍ਹ, ਆਪਣੀ ਮਾਸੀ ਦੀ ਧੀ ਦੇ ਵਿਆਹ ਲਈ ਖਰੀਦਦਾਰੀ ਕਰਨ ਵਾਸਤੇ ਸਕੂਟਰੀ ’ਤੇ ਬਾਜ਼ਾਰ ਆਈ ਹੋਈ ਸੀ। ਜਦੋਂ ਉਹ ਫਲਾਈਓਵਰ ਪੁਲ ਨੇੜੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਪੁੱਜੀ ਤਾਂ ਅਚਾਨਕ ਉਸ ਦਾ ਗਲਾ ਚਾਈਨਾ ਡੋਰ ਨਾਲ ਕੱਟ ਗਿਆ। ਇਸ…
