21
May
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਹ ਐਲਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇੱਥੇ ਕਰਦਿਆਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਉਦੇਸ਼ ਪੇਂਡੂ ਖੇਤਰਾਂ ਵਿਚ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਧੀਆ, ਮਜ਼ਬੂਤ ਕਰਨਾ ਅਤੇ ਸਪਲਾਈ ਪ੍ਰਣਾਲੀਆਂ ਦੀ ਸਥਿਰਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 22 ਜ਼ਿਲ੍ਹਿਆਂ ਵਿਚ 159.95 ਕਰੋੜ ਰੁਪਏ ਦੀ ਲਾਗਤ ਨਾਲ, 144 ਪੇਂਡੂ ਜਲ ਸਪਲਾਈ ਸਕੀਮਾਂ ਦੇ ਵਾਧੇ ਲਈ ਪ੍ਰਾਜੈਕਟ ਪਹਿਲਾਂ ਹੀ ਮਨਜ਼ੂਰ ਕੀਤਾ ਜਾ ਚੁੱਕਿਆ ਹੈ। ਇਸ ਪਹਿਲਕਦਮੀ…
